Monday, November 23, 2026

ਹਲਕਾ ਪੂਰਬੀ ਤੋਂ ਸਿੱਧੂ ਇੱਕ ਲੱਖ ਵੋਟਾਂ ਲੈ ਕੇ ਜਿੱਤਣਗੇ ਅਤੇ ਕਾਂਗਰਸ 65 ਸੀਟਾਂ ਜਿੱਤ ਕੇ ਬਣਾਏਗੀ ਸਰਕਾਰ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ- ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਸ਼ਾਨਦਾਰ ਜਿੱਤ ਹਾਸਲ ਕਰਨਗੇ।Rajesh Madaan Alisha Gas1

ਇਹ ਦਾਅਵਾ ਕਰਦਿਆਂ ਕਾਂਗਰਸ ਦੇ ਸੀਨੀਅਰ ਆਗੂ ਰਾਜੇਸ਼ ਮਦਾਨ ਆਲੀਸ਼ਾ ਗੈਸ ਏਜੰਸੀ ਨੇ ਕਿਹਾ ਹੈ ਕਿ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਆਏ ਸਾਬਕਾ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੁੰ ਪਾਰਟੀ ਨੇ ਵਿਧਾਨ ਹਲਕਾ ਪੂਰਬੀ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ।ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਮੈਡਮ ਡਾ. ਨਵਜੋਤ ਕੌਰ ਸਿੱਧੂ ਇਸ ਹਲਕੇ ਦੀ ਭਾਜਪਾ ਵਿਧਾਇਕ ਵਜੋਂ ਨੁਮਾਇੰਦਗੀ ਕਰ ਚੁੱਕੇ ਹਨ ਅਤੇ ਉਹਨਾਂ ਹਲਕੇ ਦਾ ਜੋ ਵਿਕਾਸ ਕਰਵਾਇਆ ਹੈ, ਉਸ ਕਾਰਣ ਉਨਾਂ ਦਾ ਹਲਕਾ ਵਾਸੀਆਂ ਨਾਲ ਸਿੱਧਾ ਸੰਪਰਕ ਹੈ ਅਤੇ ਉਹ ਹਰ ਕਿਸੇ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹਨ।ਇਸ ਲਈ ਨਵਜੋਤ ਸਿੰਘ ਸਿੱਧੂ ਇੱਕ ਲੱਖ ਤੋਂ ਵੱਧ ਵੋਟਾਂ ਹਾਸਲ ਕਰਕੇ ਪੂਰਬੀ ਹਲਕੇ ਤੋਂ ਕਾਮਯਾਬ ਹੋਣਗੇ।ਰਾਜੇਸ਼ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ 65 ਸੀਟਾਂ ਹਾਸਲ ਕਰ ਕੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣਾਏਗੀ।ਉਨਾਂ ਕਿਹਾ ਕਿ ਅੱਜ ਤੱਕ ਜੋ ਵੀ ਸਰਵੇ ਆਏ ਹਨ ਉਨਾਂ ਨੇ ਕਾਂਗਰਸ ਦੀ ਬੇਮਿਸਾਲ ਜਿੱਤ  ਦੱਸੀ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply