ਧੂਰੀ, 3 ਫ਼ਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਸ਼ਹਿਰ ਦੀ ਪੁਰਾਤਨ ਅੱਗਰਵਾਲ ਸਭਾ ਧੂਰੀ ਵੱਲੋਂ ਲੋਕਲ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਸਮੱਰਥਨ ਦੇਣ ਦਾ ਐਲਾਨ ਕੀਤਾ।
ਅੱਗਰਵਾਲ ਸਭਾ ਧੂਰੀ ਦੇ ਪ੍ਰਧਾਨ ਅਮਨਦੀਪ ਗਰਗ ਮੁਤਾਬਿਕ ਉਨ੍ਹਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ 25 ਸਾਲਾਂ ਬਾਅਦ ਹਲਕੇ ਨੂੰ ਮਿਲੇ ਲੋਕਲ ਉਮੀਦਵਾਰ ਅਤੇ ਹਲਕੇ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਗਰਵਾਲ ਸਭਾ ਦਲਵੀਰ ਸਿੰਘ ਗੋਲਡੀ ਦਾ ਪੂਰਨ ਸਮੱਰਥਨ ਕਰਦੀ ਹੈ। ਉਨ੍ਹਾਂ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦਿਆਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਸ਼ੀਤਲ ਪ੍ਰਕਾਸ਼, ਜਨਰਲ ਸਕੱਤਰ ਸਰਵੇਸ਼ ਕਾਂਸਲ, ਯੂਥ ਵਿੰਗ ਦੇ ਪ੍ਰਧਾਨ ਦੀਪਕ ਗਰਗ, ਕਾਰਜਕਾਰੀ ਮੈਂਬਰ ਰਵੀ ਗਰਗ, ਖਜਾਨਚੀ ਅਮਿਤ ਗਰਗ, ਸੁਮਿੱਤ ਬਾਂਸਲ ਆਦਿ ਵੀ ਹਾਜਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media