Monday, October 12, 2026

ਸੜ੍ਹਕ ਹਾਦਸੇ ਵਿਚ ਇੱਕ ਜ਼ਖ਼ਮੀ

PPN0302201713ਫਾਜ਼ਿਲਕਾ, 3 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਪੱਕਾ ਚਿਸ਼ਤੀ ਦੇ ਨੇੜੇ ਸਥਿਤ ਕਲੋਨੀ ਦੇ ਕੋਲ ਦੋ ਮੋਟਰ ਸਾਇਕਲਾਂ ਦੇ ਵਿਚਕਾਰ ਹੋਈ ਟੱਕਰ ਵਿਚ ਇੱਕ ਨੋਜ਼ਵਾਨ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਅਮਰੀਕ ਸਿੰਘ (30) ਵਾਸੀ ਪਿੰਡ ਪੱਕਾ ਚਿਸ਼ਤੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਬੀਤੀ ਸ਼ਾਮ ਆਪਣੇ ਮੋਟਰ ਸਾਇਕਲ ਤੇ ਪਿੰਡ ਪੱਕਾ ਚਿਸ਼ਤੀ ਤੋਂ ਨੇੜਲੇ ਪਿੰਡ ਆਸਫ਼ ਵਾਲਾ ਵਿਚ ਕਿਸੇ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਪੱਕਾ ਚਿਸ਼ਤੀ ਦੇ ਨੇੜੇ ਬਣੀ ਕਲੋਨੀ ਦੇ ਸਕੂਲ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਮੋਟਰ ਸਾਇਕਲ ਦੇ ਨਾਲ ਉਸਦੀ ਟੱਕਰ ਹੋ ਗਈ। ਜਿਸ ਕਾਰਨ ਉਹ ਆਪਣੇ ਮੋਟਰ ਸਾਇਕਲ ਤੋਂ ਡਿੱਗ ਗਿਆ ਅਤੇ ਜ਼ਖ਼ਮੀ ਹੋ ਗਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply