ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਵਿੱਚ ਸੇਵਾ ਨਿਭਾਅ ਰਹੇ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਬਤੌਰ ਸਪੀਕਰ ਦੂਜੀ ਵਾਰ ਅੰਤਰਰਾਸ਼ਟਰੀ ਕਾਨਫਰੰਸ ਇਨ ਜਨਰਲ ਪ੍ਰੈਕਟਿਸ ਅਤੇ ਪ੍ਰਾਇਮਰੀ ਕੇਅਰ ਵਿੱਚ ਲੈਕਚਰ ਦੇਣਗੇ।ਇਹ ਕਾਨਫਰੰਸ ਸਵਿਟਜ਼ਰਲੈਂਡ ਦੇ ਸ਼ਹਿਰ ਜੁਰਿਚ ਵਿਖੇ ਮਿਤੀ 18 ਤੇ 19 ਸਤੰਬਰ 2017 ਨੂੰ ਹੋ ਰਹੀ ਹੈ।ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ `ਚ ਮੈਡੀਕਲ ਖੇਤਰ ਦੀਆਂ ਉਘੀਆਂ ਸ਼ਖਸ਼ੀਅਤਾਂ ਪਹੁੰਚ ਰਹੀਆਂ ਹਨ। ਡਾ. ਨੇਕੀ ਦੀ ਇਸ ਪ੍ਰਾਪਤੀ ਨਾਲ ਅੰਮ੍ਰਿਤਸਰ ਦਾ ਨਾਮ ਪੂਰੀ ਦੁਨੀਆਂ ਵਿੱਚ ਉੱਚਾ ਹੋਵੇਗਾ। ਉਪਰੋਕਤ ਕਾਨਫਰੰਸ ਦੇ ਡਾਇਰੈਕਟਰ ਡੈਨੀਕਾ ਜੋਨਜ਼ ਨੇ ਡਾ. ਨੇਕੀ ਨੂੰ ਲਿਖਤੀ ਸੱਦਾ ਪੱਤਰ ਭੇਜਿਆ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media