Wednesday, June 24, 2026

350ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੀ ਪ੍ਰੇਰਣਾ ਸਦਕਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350ਵੇਂ ਸਾਲ ਅਤੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਰੇਲਵੇ ਸਤਿਸੰਗ ਸਭਾ ਠੰਡੀ ਸੜਕ ਦੀ ਪ੍ਰੁਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ, ਧਾਰਮਿਕ ਸਭਾ ਸੁਸਾਇਟੀਆਂ ਇਸਤਰੀ ਸਤਿਸੰਗ ਸਭਾਵਾਂ ਸੁਖਮਨੀ ਸੇਵਾ ਸੁਸਾਇਟੀਆਂ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੇ ਪੂਰਨ ਸਹਿਯੋਗ ਨਾਲ  ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਦੀ ਅਰੰਭਤਾ ਹੋਈ।PPN0602201706

ਇਥੇ ਜਿਕਰਯੋਗ ਇਹ ਹੈ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇਹ ਗੁਰਬਾਣੀ ਕੰਠ ਮੁਕਾਬਲੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350 ਵੇਂ ਸਾਲ ਦੇ ਨਾਲ ਥਾਂ-ਥਾਂ ‘ਤੇ ਕਰਵਾਏ ਜਾ ਰਹੇ ਹਨ, ਉਸ ਲੜੀ ਤਹਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲਿਆਂ ਵਿਚ 250 ਦੇ ਕਰੀਬ ਵੱਖ ਵੱਖ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਹੋਰ ਵੀ ਆਸ ਪਾਸ ਦੇ ਪਿੰਡਾਂ ਦੇ ਬੱਚਿਆਂ ਨੇ ਆਪਣੀ ਹਾਜ਼ਰੀ ਲਵਾਈ। ਇਸ ਕੰਠ ਮੁਕਾਬਲੇ ਵਿਚ 60 ਬੱਚਿਆਂ ਨੂੰ ਜੇਤੂ ਕਰਾਰ ਦਿੱਤਾ ਗਿਆ।ਜਿਨ੍ਹਾਂ ਵਿਚੋਂ 19 ਪਹਿਲੇ ਸਥਾਨ, 21 ਬੱਚੇ ਦੂਜੇ ਸਥਾਨ ਅਤੇ 20 ਤੀਜੇ ਸਥਾਨ ਤੇ ਆਉਣ ’ਤੇ  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਬੱਚਿਆਂ ਅਤੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਦੇ ਮੈਂਬਰਾਂ ਦਾ ਸਨਮਾਨ ਚਿੰਨ ਦੇ ਕੇ ਮਾਣ ਸਤਿਕਾਰ ਕੀਤਾ ਗਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply