Sunday, March 22, 2026

ਬਾਬਾ ਫ਼ਰੀਦ ਕਾਲਜ ਵਿਖੇ ਬੀ.ਬੀ.ਏ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 6 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਕਾਲਜ ਵਿਖੇ ਲਾਗੂ ਕੀਤੀ ਗਈ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੀ ਮਿਹਨਤ ਸਦਕਾ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਖ਼ੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰ ਰਹੇ ਹਨ।PPN0602201707

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀ.ਬੀ.ਏ ਦੂਜਾ ਸਮੈਸਟਰ ਦੇ ਨਤੀਜਿਆਂ ਵਿਚ ਵੀ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਇਹ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਇਸ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਸੁਖਵੀਰ ਕੌਰ ਨੇ 83.8% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਲਵਪ੍ਰੀਤ ਸਿੰਘ ਨੇ 83.4% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਗੁਰਜੀਵਨਜੋਤ ਸਿੰਘ ਨੇ 83% ਅੰਕਾਂ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸੰਸਥਾ ਦੇ ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ ਨੇ ਬੀ.ਬੀ.ਏ. ਦੂਜਾ ਸਮੈਸਟਰ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਿਭਾਗ ਦੇ ਮੁੱਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ਼ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ।ਉਨ੍ਹਾਂ ਨੇ ਕਿਹਾ ਕਿ ਸੰਸਥਾ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਧਿਆਨ ਵਿੱਚ ਰੱਖਕੇ ਇੰਡਸਟਰੀਅਲ ਦੌਰੇ, ਸੈਮੀਨਾਰ, ਮਾਹਿਰਾਂ ਦੇ ਭਾਸ਼ਣ ਅਤੇ ਲਾਈਵ ਪ੍ਰੋਜੈਕਟਾਂ ਰਾਹੀਂ ਵਿਹਾਰਿਕ ਗਿਆਨ ਪ੍ਰਦਾਨ ਕੀਤਾ ਜਾਦਾਂ ਹੈ, ਜਿਸ ਸਦਕਾ ਹਰ ਵਿਭਾਗ ਦੇ ਵਿਦਿਆਰਥੀ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰ ਰਹੇ ਹਨ।ਉਨ੍ਹਾਂ ਨੇ ਬੀ.ਬੀ.ਏ. ਦੂਜਾ ਸਮੈਸਟਰ ਦੇ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply