ਮਾਲੇਰਕੋਟਲਾ, 7 ਫਰਵਰੀ (ਹਰਮਿੰਦਰ ਸਿੰਘ ਭੱਟ)- ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ ਲਈ ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਵਪਾਰੀਆਂ ਨੂੰ ਸਹੂਲਤ ਦੇਣ ਲਈ ਜਿਲ੍ਹਾ ਪੱਧਰ ਤੇ ਸਹਾਇਕ ਆਬਕਾਰੀ ਤੇ ਕਰ ਵਿਭਾਗ ਦੇ ਦਫਤਰ ਸਥਾਨਕ ਮਾਲ ਰੋਡ ਤੇ ਸਥਿਤ ਦਫਤਰ ਵਿਖੇ 08 ਫਰਵਰੀ ਦਿਨ ਬੁੱਧਵਾਰ ਤੋਂ ਕੈਂਪ ਲਗਾਇਆ ਜਾ ਰਿਹਾ ਹੈ।ਉਕਤ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਓ ਨੇ ਦੱਸਿਆ ਕਿ ਕੈਂਪ `ਚ ਵਪਾਰੀਆਂ ਲਈ ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ, ਪੈਨ ਨੰਬਰ ਦਰਜ ਕਰਵਾਉਣ ਸਬੰਧੀ, ਆਈ.ਡੀ ਤੇ ਪਾਸਵਰਡ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।ਉਨ੍ਹਾਂ ਇਹ ਕੈਂਪ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ `ਚ ਰੱਖਦੇ ਹੋਏ ਲਗਾਇਆ ਜਾ ਰਿਹਾ ਹੈ, ਕਿਉਂਕਿ ਜੀ.ਐਸ.ਟੀ ਰਾਸ਼ਟਰੀ ਪੱਧਰ ਤੇ ਜਲਦ ਹੀ ਲਾਗੂ ਹੋਣ ਜਾ ਰਿਹਾ ਹੈ।ਇਸ ਲਈ ਉਹ ਵਪਾਰੀ ਜਿਹੜੇ ਰਜਿਸਟੇ੍ਰਸ਼ਨ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਵਪਾਰ ਕਰਨ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।ਇਸ ਲਈ ਉਨ੍ਹਾਂ ਵਪਾਰੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ।ਉਨ੍ਹਾਂ ਕਿਹਾ ਕਿ ਉਕਤ ਸਾਰੀਆਂ ਸਹੂਲਤਾਂ ਵਿਭਾਗ ਵੱਲੋਂ ਮੁਫਤ ਦਿੱਤੀਆਂ ਜਾਣਗੀਆਂ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media