Sunday, August 9, 2026

ਭਿਅੰਕਰ ਬਿਮਾਰੀਆਂ ਨੂੰ ਸੱਦਾ ਦੇ ਰਹੇ ਰਜਵਾਹੇ ਦੀ ਸਫਾਈ ਜਲਦ ਕਰਵਾਉਣ ਦੀ ਮੰਗ

ਧੂਰੀ, 7 ਫਰਵਰੀ (ਪ੍ਰਵੀਨ ਗਰਗ)- ਸਥਾਨਕ ਸਿੰਗਲ ਫਾਟਕਾਂ ਦੇ ਨਾਲ ਲਗਦਾ ਰਜਵਾਹਾ ਭਿਅੰਕਰ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ ਜਿਸ ਦੀ ਸਫਾਈ ਜਲਦ ਤੋ ਜਲਦ ਕਰਵਾਉਣ ਅਤੇ ਉਸ ਵਿੱਚ ਪਾਣੀ ਛੱਡਣ ਦੀ ਇਲਾਕਾ ਵਾਸੀਆਂ ਵਲੋਂ ਮੰਗ ਕੀਤੀ ਜਾ ਰਹੀ ਹੈ। PPN0702201708

ਲੋਕਾਂ ਦਾ ਕਹਿਣਾ ਹੈ ਕਿ ਕਈ ਮਹੀਨੀਆਂ ਤੋ ਨਾਂ ਤਾ ਇਸ ਦੀ ਸਫਾਈ ਹੋਈ ਹੈ ਅਤੇ ਨਾਂ ਹੀ ਪਾਣੀ ਛੱਡਿਆ ਗਿਆ ਹੈ।ਇਸ ਲਈ ਆਉਣ ਵਾਲੇ ਦਿਨਾਂ ਵਿੱਚ ਭਿਅੰਕਰ ਬਿਮਾਰੀਆਂ ਫੈਲਣ ਦਾ ਡਰ ਹੈ ਅਤੇ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਮੁੱਦਾ ਲਿਆਂਦਾ ਜਾ ਚੁੱਕਾ ਹੈ, ਪਰ ਹੁਣ ਤੱਕ ਕੋਈ ਐਕਸ਼ਨ ਨਹੀ ਲਿਆ ਗਿਆ। ਇਲਾਕੇ ਦੇ ਲੋਕਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਗੰਦਗੀ ਭਰੇ ਰਜਵਾਹੇ ਕਾਰਨ ਉਨਾਂ ਦੇ ਪਰਿਵਾਰਕ ਮੈਂਬਰਾਂ ਦਾ ਬਾਹਰ ਨਿਕਲਣਾ ਵੀ ਬਹੁਤ ਮੁਸ਼ਕਿਲ ਹੋ ਗਿਆ ਹੈ, ਜੇਕਰ ਹੁਣ ਵੀ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਉਨਾਂ ਨੂੰ ਸਖਤ ਐਕਸ਼ਨ ਲੈਣ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply