Thursday, February 26, 2026

ਮਜੀਠਾ ਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ 28 ਪੋਲਿੰਗ ਬੂਥਾਂ `ਤੇ ਮੁੜ ਮਤਦਾਨ 9 ਫਰਵਰੀ ਨੂੰ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਭਾਰਤੀ ਚੋਣ ਕਮਿਸ਼ਨ ਵੱਲੋਂ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਅਤੇ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਦੇ 28 ਪੋਲਿੰਗ ਬੂਥਾਂ ਤੇ  9 ਫਰਵਰੀ 2017 ਨੂੰ ਮੁੜ ਮਤਦਾਨ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਡਾ: ਬਸੰਤ ਗਰਗ ਨੇ ਅੱਜ ਇੱਥੇ ਦਿੱਤੀ। Basant garg
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋ ਬੂਥ ਨੰ: 62- ਗੋਰਮਿੰਟ ਐਲੀਮੈਂਟਰੀ ਸਕੂਲ ਮਾੜੀਆਂ ਕਲਾਂ, 75-ਗੌਰਮਿੰਟ ਐਲੀਮੈਂਟਰੀ ਸਕੂਲ ਹਰੀਆਂ, 138-ਗੌਰਮਿੰਟ ਐਲੀਮੈਂਟਰੀ ਸਕੂਲ ਕੋਟ ਰਿਹਦੇ ਰਾਮ ਅਤੇ ਬੂਥ ਨੰ: 163-ਗੌਰਮਿੰਟ ਐਲੀਮੈਂਟਰੀ ਸਕੂਲ ਬਾਬੋਵਾਲ ਖੱਬਾ ਪਾਸਾ ਵਿਧਾਨ ਸਭਾ ਲਈ 9 ਫਰਵਰੀ, 2017 ਨੂੰ ਦੁਬਾਰਾ ਵੋਟਾਂ ਪਾਈਆਂ ਜਾਣਗੀਆਂ।
ਇਸੇ ਤਰ੍ਹਾਂ ਅੰਮ੍ਰਿਤਸਰ 02-ਲੋਕ ਸਭਾ ਹਲਕਾ ਮਜੀਠਾ ਦੇ ਬੂਥ ਨੰ 1 – ਗੌਰਮਿੰਟ ਐਲੀਮੈਂਟਰੀ ਸਕੂਲ ਮਹਿੰਦੀਪੁਰ ਖੱਬਾ ਪਾਸਾ, 8-ਗੌਰਮਿੰਟ ਸੀ:ਸੈਕੰਡਰੀ ਸਕੂਲ ਵਡਾਲਾ ਵੀਰਮ, 46 ਬਾਬਾ ਹਰਦਿਆਲ ਸਿੰਘ ਮੈਮੋਰੀਅਲ ਚਾਇਲਡ ਲਰਨ ਸਕੂਲ ਗਾਲੋਵਾਲੀ ਕੁੱਲੀਆਂ, 57-ਗੌਰਮਿੰਟ ਐਲੀਮੈਂਟਰੀ ਸਕੂਲ ਗੁੱਜਰਪੁਰਾ, 78-ਗੌਰਮਿੰਟ ਸੀ:ਸੈਕੰਡਰੀ ਸਕੂਲ ਨਾਗਕਲਾਂ, 124-ਗੌਰਮਿੰਟ ਐਲੀਮੈਂਟਰੀ ਸਕੂਲ ਫੱਤੂਭੀਲਾ, 134-ਗੌਰਮਿੰਟ ਐਲੀਮੈਂਟਰੀ ਸਕੂਲ ਰੂਪੋਵਾਲੀ ਕਲਾਂ ਅਤੇ 140-ਗੌਰਮਿੰਟ ਐਲੀਮੈਂਟਰੀ ਸਕੂਲ ਮੰਗਾਂ ਸਰਾਂਏ ਵਿਖੇ ਵੋਟਾਂ ਪਾਈਆਂ ਜਾਣਗੀਆਂ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਅੰਮ੍ਰਿਤਸਰ 02 ਲੋਕ ਸਭਾ ਹਲਕਾ ਮਜੀਠਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਵਿਖੇ ਦੋਵੇਂ ਚੋਣਾਂ ਲਈ ਵੋਟਾਂ ਬੂਥ ਨੰ: 5-ਗੌਰਮਿੰਟ ਐਲੀਮੈਂਟਰੀ ਸਕੂਲ ਜੌਹਲ, 31-ਜੰਜਘਰ ਰੋੜੀ ਐਫ:ਜੀ:ਸੀ ਰੋਡ ਮਜੀਠਾ, 35-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ ਮਜੀਠਾ ਦਫਤਰ ਵਿਖੇ ਸੱਜਾ ਪਾਸਾ, 40-ਕੇਸਰ ਦੇਵੀ ਆਰੀਆ ਗਰਲਜ਼ ਸਕੂਲ ਮਜੀਠਾ ਖੱਬਾ ਪਾਸਾ, 43- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ ਮਜੀਠਾ ਖੱਬਾ ਪਾਸਾ, 53-ਗੌਰਮਿੰਟ ਐਲੀਮੈਂਟਰੀ ਸਕੂਲ ਮਾੜੀਆਂ ਖੁਰਦ, 92-ਗੌਰਮਿੰਟ ਐਲੀਮੈਂਟਰੀ ਸਕੂਲ ਕੋਟਲਾ ਸੈਦਾ ਅਤੇ 166-ਗੌਰਮਿੰਟ ਐਲੀਮੈਂਟਰੀ ਸਕੂਲ ਪਨਵਾਂ 9 ਫਰਵਰੀ, 2017 ਨੂੰ ਪਾਈਆਂ ਜਾਣਗੀਆਂ।
ਜ਼ਿਲ੍ਹਾ ਚੋਣ ਅਫ਼ਸਰ ਡਾ: ਗਰਗ ਨੇ ਕਿਹਾ ਕਿ ਇੰਨ੍ਹਾਂ 28 ਪੋਲਿੰਗ ਬੂਥਾਂ ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਮਤਦਾਨ ਹੋਵੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਦੌਰਾਨ ਚੋਣ ਅਮਲ ਦੌਰਾਨ ਲਾਗੂ ਰਹਿਨ ਵਾਲੇ ਸਾਰੇ ਨਿਯਮ ਇੰਨ੍ਹਾਂ ਖੇਤਰਾਂ ਵਿਚ ਲਾਗੂ ਰਹਿਣਗੇ ਜਿਸ ਤਹਿਤ ਹਲਕੇ ਤੋਂ ਬਾਹਰਲੇ ਵਿਅਕਤੀਆਂ ਨੂੰ ਤੁਰੰਤ ਹਲਕੇ ਤੋਂ ਬਾਹਰ ਜਾਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਸਬੰਧੀ ਰਿਟਰਨਿੰਗ ਅਫ਼ਸਰ ਅੰਮ੍ਰਿਤਸਰ ਵੱਲੋਂ ਸਾਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਦੌਰਾਨ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. ਕਮੇਟੀ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਮੁੜ ਮਤਦਾਨ ਕਾਰਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜਿੰਨ੍ਹਾਂ ਪਿੰਡਾਂ ਵਿਚ ਮੁੜਮਤਦਾਨ ਹੋਣਾਂ ਹੈ ਉਨ੍ਹਾਂ ਪਿੰਡਾਂ ਦੇ ਮੁਲਾਜਮਾਂ, ਕਾਮਿਆਂ ਕਿਰਤੀਆਂ ਲਈ ਤਨਖਾਹ ਸਹਿਤ ਛੁੱਟੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ  ਤਾਂ ਜੋ ਇੰਨ੍ਹਾਂ ਪਿੰਡਾਂ ਦੇ ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਸਕਣ।
ਇਸੇ ਤਰਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 7 ਫਰਵਰੀ ਸ਼ਾਮ 5 ਵਜੇ ਤੋਂ 9 ਫਰਵਰੀ ਸ਼ਾਮ 5 ਵਜੇ ਤੱਕ ਲਾਊਡ ਸਪੀਕਰ ਰਾਹੀਂ ਚੋਣ ਪ੍ਰਚਾਰ ਦੀ ਆਗਿਆ ਨਹੀਂ ਹੋਵੇਗੀ। ਇਸੇ ਤਰਾਂ ਜ਼ਿਲ੍ਹੇ ਦੇ ਸਾਰੇ ਠੇਕੇ ਵੀ 9 ਫਰਵਰੀ ਸ਼ਾਮ 5 ਵਜੇ ਤੱਕ ਬੰਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਪੋਲਿੰਗ ਬੂਥਾਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 9 ਫਰਵਰੀ 2017 ਨੂੰ ਮੁੜ ਮਤਦਾਨ ਵਿਚ ਭਾਗ ਲੈਣ ਅਤੇ ਬਿਨ੍ਹਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਪੋਲਿੰਗ ਬੂਥਾਂ ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣਗੇ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply