ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ ਵਾਸਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਵਪਾਰੀਆਂ ਨੂੰ ਸਹੂਲਤ ਦੇਣ ਲਈ ਜਿਲ੍ਹਾ ਪੱਧਰ ਉਤੇ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ, ਬਠਿੰਡਾ ਦੇ ਦਫ਼ਤਰ ਵਿਖੇ ਕੈਂਪ ਲਗਾਇਆ ਗਿਆ, ਜਿਸ ਵਿੱਚ ਵਪਾਰੀਆਂ ਵਾਸਤੇ ਜੀ.ਐਸ.ਟੀ ਅਧੀਨ ਰਜਿਸਟ੍ਰੇਸ਼ਨ, ਪੈਨ ਨੰਬਰ ਦਰਜ ਕਰਵਾਉਣ ਸਬੰਧੀ ਅਤੇ ਆਈ.ਡੀ ਅਤੇ ਪਾਸਵਰਡ ਦੀਆਂ ਸਹੂਲਤਾਂ ਬਾਰੇ ਜਾਣਕਾਰੀ ਮੁਹੱਈਆ ਕੀਤੀ ਗਈ।ਇਹ ਕੈਂਪ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਗਾਇਆ ਗਿਆ।ਕਿਉਂਕਿ ਜੀ.ਐਸ.ਟੀ ਰਾਸ਼ਟਰੀ ਪੱਧਰ ਤੇ ਜਲਦ ਹੀ ਲਾਗੂ ਹੋਣ ਜਾ ਰਿਹਾ ਹੈ, ਇਸ ਲਈ ਉਹ ਵਪਾਰੀ ਜਿਹੜੇ ਰਜਿਸਟ੍ਰੇਸ਼ਨ ਤੋਂ ਵਾਂਝੇ ਰਹਿ ਜਾਣਗੇ, ਉਹਨਾਂ ਨੂੰ ਵਪਾਰ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media