
ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ, ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ ਚੱਕ ਨਾਰਾਇਣੀ ਵਿਖੇ ਕਲੱਸਟਰ ਪੱਧਰੀ ਵਿਸ਼ੇਸ਼ ਕਿਸਾਨ ਜਾਗਰੁਕਤਾ ਕੈਂਪ ਲਗਾਇਆ ਗਿਆ,ਜਿਸ ਪ੍ਰਧਾਨਗੀ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ ਨੇ ਕੀਤੀ।ਹੋਰਨਾਂ ਤੋਂ ਇਲਾਵਾ ਇਸ ਮੌਕੇ ਡਾ. ਅਮਰੀਕ ਸਿੰਘ, ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ,ਸੁਦੇਸ਼ ਕੁਮਾਰ ਖੇਤੀ ਉਪ ਨਿਰੀਖਕ, ਮੋਹਣ ਲਾਲ ਸਾਬਕਾ ਸਰਪੰਚ, ਰਜਿੰਦਰ ਸਿੰਘ ਚੱਕ ਮਿਨਹਾਸਾਂ,ਅਰਸ਼ਾ ਦੇਵੀ ਸਰਪੰਚ ਚੱਕ ਨਾਰਾਇਣੀ, ਸੰਸਾਰ ਕੁਮਾਰ ਢਾਕੀ ਸੈਦਾਂ, ਮੈਨੇਜ਼ਰ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਹਰਿੰਦਰ ਸਿੰਘ ਬੈਂਸ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਮੁੱਚੇ ਦੇਸ਼ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਤੇ ਪਾਬੰਦੀ ਲਗਾ ਦਿੱਤੀ ਹੈ।ਉਨਾਂ ਕਿਹਾ ਕਿ ਜਿਸ ਤਰਾਂ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਸਾੜਣ ਦੀ ਬਿਜਾਏ ਚਾਰੇ ਦੇ ਤੌਰ ਤੇ ਪਸ਼ੂ ਪਾਲਕਾਂ ਨੂੰ ਵੇਚ ਕੇ ਜ਼ਿਲਾ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਬਨਾਉਣ ਵਿੱਚ ਕਿਸਾਨਾਂ ਨੇ ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਦਾ ਸਹਿਯੋਗ ਕੀਤਾ, ਉਸੇ ਤਰਾਂ ਕਣਕ ਦੀ ਕਟਾਈ ਤੋਂ ਬਾਅਦ ਨਾੜ ਨੂੰ ਅੱਗ ਨਾਂ ਲਗਾਈ ਜਾਵੇ ਤਾਂ ਜੋ ਜ਼ਿਲੇ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ।ਡਾ. ਅਮਰੀਕ ਸਿੰਘ ਨੇ ਜ਼ਿਲਾ ਪ੍ਰਸ਼ਾਸ਼ਣ ਵੱਲੋਂ ਖੇਤ ਤੋਂ ਘਰ ਤੱਕ ਦੇ ਸਿਧਾਂਤ ਤਹਿਤ ਕਿਸਾਨਾਂ ਨੂੰ ਕਿਸਾਨ ਬਾਜ਼ਾਰ ਨਾਲ ਜੁੜਣ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਉਨਾਂ ਕਿਹਾ ਕਮਾਦ ਦੀ ਕਟਾਈ ਤੋਂ ਬਾਅਦ ਵਿਹਲੇ ਹੋਏ ਖੇਤਾਂ ਵਿੱਚ ਬਹਾਰ ਰੁੱਤ ਦੀ ਮੱਕੀ ਅਤੇ ਰਾਜਮਾਂਹ ਦੀ ਕਾਸਤ ਕਤਿੀ ਜਾ ਸਕਦੀ ਹੈ ਕਿ।ਡਾ. ਸੰਦੀਪ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਖੇਤੀਬਾੜੀ ਦਫਤਰ ਨਾਲ ਸ਼ੰਪਰਕ ਕਰਕੇ ਹੀ ਹੱਲ ਕੀਤਾ ਜਾਵੇ।ਸਾਬਕਾ ਸਰਪੰਚ ਮੋਹਣ ਲਾਲ ਨੇ ਕੈਂਪ ਵਿੱਚ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media