Thursday, February 26, 2026

ਗੋਲਡੀ ਖੰਗੂੜਾ ਨੇ ਹਲਕਾ ਧੂਰੀ ਦੇ ਲੋਕਾਂ ਦਾ ਕੀਤਾ ਧੰਨਵਾਦ

ਧੂਰੀ, 9 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਨੌਜਵਾਨ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੋਣਾਂ ਦੌਰਾਨ ਹਲਕਾ ਧੂਰੀ ਦੇ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਬਦਲੇ ਉਹਨਾਂ ਦੇ ਹਮੇਸ਼ਾ ਰਿਣੀ ਰਹਿਣਗੇ।GOldy Khangura

ਉਹਨਾਂ ਕਿਹਾ ਕਿ ਉਹ ਇੱਥੋਂ ਦੇ ਜੰਮਪਲ ਹੋਣ ਕਾਰਨ ਪਹਿਲਾਂ ਦੀ ਤਰ੍ਹਾਂ ਹੀ ਲੋਕਾਂ ਦੇ ਹਿੱਤਾਂ ਖਾਤਰ ਸੰਘਰਸ਼ ਕਰਨ ਲਈ ਯਤਨਸ਼ੀਲ ਰਹਿਣਗੇ ਅਤੇ ਇਲਾਕਾ ਨਿਵਾਸੀਆਂ ਦੀ ਸੇਵਾ ਕਰਕੇ ਆਪਣੀ ਅਗਲੀ ਜ਼ਿੰਦਗੀ ਬਤੀਤ ਕਰਨ ਦੇ ਇਛੁੱਕ ਹਨ।ਉਹਨਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਹਰ ਦੁੱਖ-ਸੁੱਖ ਨੂੰ ਆਪਣਾ ਸਮਝਦੇ ਹਨ ਅਤੇ ਹਰ ਇੱਕ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੋਣ ਵਾਲੀ ਗੱਲ ਵਿੱਚ ਵਿਸ਼ਵਾਸ ਰੱਖਦੇ ਹਨ।ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈ ਡਿਊਟੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਇੱਕਜੁੱਟ ਦੀ ਨੀਤੀ ਉੱਪਰ ਚੱਲੀ ਹੈ ਜਿਸ ਕਾਰਨ ਉਹਨਾਂ ਨੂੰ ਚੋਣਾਂ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਭਰਪੂਰ ਸਾਥ ਮਿਲਿਆ ਹੈ।ਗੋਲਡੀ ਖੰਗੂੜਾ ਨੇ ਹਲਕੇ ਤੋਂ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਦਾ ਦਾਅਵਾ ਕਰਦਿਆਂ ਪਾਰਟੀ ਵੱਲੋਂ ਸੌਂਪੀ ਗਈ ਜੁੰਮੇਵਾਰੀ ਅਤੇ ਹਲਕੇ ਦੇ ਲੋਕਾਂ ਦੀਆਂ ਪਾਰਟੀ ਤੋਂ ਉਮੀਦਾਂ ਉੱਪਰ ਖਰਾ੍ਹ ਉਤਰ ਕੇ ਵਿਰੋਧੀਆਂ ਨੂੰ ਪਛਾੜਦੇ ਹੋਏ ਆਪਣੇ ਆਪ ਨੂੰ ਸਾਬਤ ਕਰਕੇ ਦਿਖਾਉਣ ਦੀ ਗੱਲ ਵੀ ਕੀਤੀ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply