Monday, September 7, 2026

ਕੁਸ਼ਟ ਰੋਗ ਪਖਵਾੜਾ ਮਨਾ ਕੇ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 9 ਫਰਵਰੀ (ਪੰਜਾਬ ਪੋਸਟ ਬਿਊਰੋ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਤਹਿਤ ਸੀਐਚਸੀ ਡੱਬਵਾਲਾ ਕਲਾਂ ਵਿਚ ਕੁਸ਼ਟ ਰੋਗ ਸਬੰਧੀ ਜਾਗਰੂਕਤਾ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।PPN0902201705

ਜਿਸ ਵਿਚ ਆਸ਼ਾ ਵਰਕਰਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਕੁਸ਼ਟ ਰੋਗ ਪਖਵਾੜੇ ਦੇ ਤਹਿਤ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਐਸ.ਐਮ.ਓ ਡਾ. ਚੰਦਰ ਮੋਹਨ ਕਟਾਰੀਆ ਨੇ ਕੀਤੀ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਚੰਦਰ ਮੋਹਨ ਕਟਾਰੀਆ ਨੇ ਕਿਹਾ ਕਿ ਕੁਸ਼ਟ ਰੋਗ ਨੂੰ ਲੈ ਕੇ ਮਨ ਵਿਚ ਕਈ ਤਰ੍ਹਾਂ ਦੇ ਵਹਿਮ ਹੁੰਦੇ ਹਨ ਕਿ ਇਹ ਛੁਹਨ ਨਾਲ ਹੁੰਦਾ ਹੈ ਜਦਕਿ ਅਜਿਹਾ ਨਹੀਂ ਹੈ ਅਤੇ ਇਸ ਰੋਗ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ।ਉਨ੍ਹਾਂ ਨੇ ਆਸ਼ਾ ਵਰਕਰਾਂ ਨੂੰ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਸੰਬੋਧਤ ਕਰਦੇ ਹੋਏ ਬੀਈਈ ਦੀਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਜੀ ਦੀ ਯਾਦ ਵਿਚ 30 ਜਨਵਰੀ ਨੂੰ ਕੁਸ਼ਟ ਰੋਗ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਵਾਰ 15 ਦਿਨਾਂ ਤੱਕ ਕੁਸ਼ਟ ਨਿਵਾਰਣ ਪਖਵਾੜਾ ਮਨਾਇਆ ਜਾ ਰਿਹਾ ਹੈ।ਜਿਸ ਦੇ ਤਹਿਤ ਲੋਕਾਂ ਨੂੰ ਕੁਸ਼ਟ ਰੋਗ ਦੇ ਇਲਾਜ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply