Tuesday, November 24, 2026

ਹਾਂਗਕਾਂਗ ਦੀ ਸੰਗਤ ਵੱਲੋਂ ਲੋੜਵੰਦ ਲੜਕੀ ਦੇ ਵਿਆਹ ਲਈ 50 ਹਜ਼ਾਰ ਦੀ ਰਾਸ਼ੀ ਭੇਂਟ

ਪੱਟੀ, 9 ਫਰਵਰੀ (ਪੰਜਾਬ  ਪੋਸਟ- ਅਵਤਾਰ ਸਿੰਘ ਢਿੱਲੋਂ)- ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੁ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵੱਲੋਂ ਲੋੜਵੰਦ ਵਿਅਕਤੀਆਂ ਦੀ ਮਦਦ ਲਗਾਤਾਰ ਕੀਤੀ ਜਾ ਰਹੀ ਹੈ ਇਸੇ ਕੜੀ ਤਹਿਤ ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਰਿਆਮ ਸਿੰਘ ਦੇ ਪਰਿਵਾਰ ਵੱਲੋਂ ਗੁਰੂ ਨਾਨਕ ਲੋਕ ਭਲਾਈ ਟਰਸੱਟ ਹਾਂਗਕਾਂਗ ਅਤੇ ਬਾਬਾ ਦੀਪ ਸਿੰਘ ਚੈਰੀਟੇਬਲ ਟਰਸੱਟ ਪੱਟੀ ਦਾ ਵਿਸ਼ੇਸ ਧੰਨਵਾਦ ਕੀਤਾ।PPN0902201717

ਵਰਿਆਮ ਸਿੰਘ ਨੇ ਕਿਹਾ ਕਿ ਲੜਕੀ ਦਾ ਵਿਆਹ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਸੀ ਅਤੇ ਟਰਸੱਟ ਵੱਲੋਂ 50 ਹਜ਼ਾਰ ਰੁਪਏ ਵਿਆਹ ਲਈ ਦਿੱਤੇ ਗਏ।ਸੇਵਾਦਾਰ ਗੁਰਮੀਤ ਸਿੰਘ ਨੇ ਕਿਹਾ ਕਿ ਵਰਿਆਮ ਸਿੰਘ ਜੋ ਕਿ ਕੈਂਸਰ ਦੀ ਬੀਮਾਰੀ ਨਾਲ ਪੀੜਿਤ ਦੇ ਇਲਾਜ਼ ਲਈ 25 ਹਜ਼ਾਰ ਰੁਪਏ ਵੀ ਕੁੱਝ ਦਿਨ ਪਹਿਲਾਂ ਦਿੱਤੇ ਗਏ ਹਨ।ਇਸ ਮੌਕੇ ਅਵਤਾਰ ਸਿੰਘ, ਬਲਬੀਰ ਸਿੰਘ, ਜਸਪਾਲ ਸਿੰਘ, ਸ਼ਮਿੰਦਰ ਸਿੰਘ, ਗੁਰਪਿੰਦਰ ਸਿੰਘ, ਸਰਬਪ੍ਰੀਤ ਸਿੰਘ, ਅਵਤਾਰ ਸਿੰਘ, ਬਲਬੀਰ ਸਿੰਘ, ਰਜਿੰਦਰ ਸਿੰਘ ਗੁਰਮੀਤ ਸਿੰਘ ਮਿਸਤਰੀ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply