ਅੰਮ੍ਰਿਤਸਰ, 9 ਫਰਵਰੀ (ਗੁਰਪ੍ਰੀਤ ਸਿੰਘ)- ਆਪਣੇ ਸਮੇਂ ’ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਦੇਣ ਵਾਲੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 10 ਫਰਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। 
ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਗੁਰੂ ਸਾਹਿਬਾਨ ਤੇ ਸ਼ਹੀਦ ਸਿੰਘਾਂ ਦੇ ਦਿਹਾੜਿਆਂ ਤੋਂ ਇਲਾਵਾ ਭਗਤਾਂ ਦੇ ਦਿਹਾੜੇ ਵੀ ਮਨਾਏ ਜਾਂਦੇ ਹਨ।ਇਸੇ ਕੜੀ ਵਜੋਂ 10 ਫਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।ਇਸ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 9.30 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸ਼ੁਭ ਦਿਹਾੜੇ ਤੇ ਪਰਿਵਾਰਾਂ ਸਮੇਤ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫ਼ਲਾ ਕਰਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media