ਨਵੀਂ ਦਿੱਲੀ, 10 ਫਰਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਯੁਵਾ ਮਾਮਲੇ ਅਤੇ ਖੇਡ ਰਾਜ ਮੰਤਰੀ (ਸਵਤੰਤਰ ਪ੍ਰਭਾਰ) ਵਿਜੇ ਗੋਇਲ ਨੇ ਹਰਿਆਣਾ ਦੇ ਸ਼ਹਿਰ ਸੋਨੀਪਤ ਸਥਿਤ ਮੋਤੀਲਾਲ ਨਹਿਰੂ ਸਕੂਲ ਆਫ ਸਪੋਰਟਸ ਵਿੱਚ ਪਹਿਲੇ ਅਖਿਲ ਭਾਰਤੀ ਕਬੱਡੀ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ ਇਸ ਚੈਂਪੀਅਨਸ਼ਿਪ ਦਾ ਉਦੇਸ਼ ਨੌਜਵਾਨਾਂ ਵਿਚਾਲੇ ਇਸ ਖੇਡ ਨੂੰ ਹਰਮਨ ਪਿਆਰਾ ਬਨਾਉਣਾ ਅਤੇ ਇਸ ਨੂੰ ਆਮ ਜਨਤਾ ਦੀ ਇਕ ਖੇਡ ਦੇ ਰੂਪ ਵਿੱਚ ਵਧਾਵਾ ਦੇਣਾ ਹੈ । ਹਰਿਆਣਾ ਦੇ ਖੇਡ ਮੰਤਰੀ ਸ਼੍ਰੀ ਅਨਿਲ ਵਿਜ ਵੀ ਉਦਘਾਟਨ ਸਮਾਰੋਹ ਦੌਰਾਨ ਹਾਜ਼ਰ ਸਨ । 
ਇਸ ਮੌਕੇ ਸ਼੍ਰੀ ਗੋਇਲ ਨੇ ਕਿਹਾ ਕਿ ਹਾਲ ਹੀ ਵਿੱਚ ਗੁਜਰਾਤ ਵਿੱਚ ਆਯੋਜਿਤ ਕੀਤਾ ਗਿਆ ਕਬੱਡੀ ਵਰਲਡ ਕੱਪ ਇਕ ਵਿੱਲਖਣ ਆਯੋਜਨ ਸੀ, ਕਿਉਂਕਿ ਨਾ ਸਿਰਫ ਮੇਜ਼ਬਾਨ ਦੇਸ਼ ਦੇ ਰੂਪ ਵਿੱਚ ਭਾਰਤ ਇਸ ਵਿਸ਼ਵ ਕੱਪ ਨੂੰ ਜਿੱਤਣ ਵਿੱਚ ਕਾਮਯਾਬ ਰਿਹਾ, ਸਗੋਂ ਇਸ ਖੇਡ ਦਾ ਕਾਫੀ ਹੱਦ ਤੱਕ ਅੰਤਰਰਾਸ਼ਟਰੀਕਰਨ ਵੀ ਹੋ ਗਿਆ।ਗੋਇਲ ਨੇ ਕਿਹਾ ਕਿ ਉਹ ਨੌਜਵਾਨਾਂ ਵਿਚਾਲੇ ਸਵਦੇਸ਼ੀ ਖੇਡਾਂ ਨੂੰ ਵਧਾਵਾ ਦੇਣ ਦੇ ਪੱਖ ਵਿੱਚ ਹਨ।ਉਹਨਾਂ ਕਿਹਾ ਕਿ ਕਿਉਂਕਿ ਕਬੱਡੀ ਦੀ ਵੀ ਗਿਣਤੀ ਅਹਿਮ ਖੇਡਾਂ ਵਿੱਚ ਮੰਨੀ ਜਾਂਦੀ ਹੈ ਅਤੇ ਇਹ ਕਿਫਾਇਤੀ ਵੀ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media