Sunday, September 6, 2026

ਬੀ.ਐਸ.ਐਫ ਨੇ ਸਰਹੱਦੀ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

PPN1102201707
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀ.ਐਸ.ਐਫ ਦੀ 129ਵੀਂ ਬਟਾਲੀਅਨ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਦੇ ਤਹਿਤ ਭਾਰਤ ਪਾਕਿਸਤਾਨ ਦੇ ਨਾਲ ਲਗਦੇ ਪਿੰਡ ਮੁਹਾਰ ਜਮਸ਼ੇਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ।ਜਿਸ ਵਿਚ 129ਵੀਂ ਬਟਾਲੀਅਨ ਦੇ ਕਮਾਂਡੈਂਟ ਅਜੈ ਕੁਮਾਰ ਮੁੱਖ ਮਹਿਮਾਨ ਸਨ।ਉੁਨ੍ਹਾਂ ਦੇ ਨਾਲ ਬੀਐਸਐਫ ਦੇ ਹੋਰ ਅਧਿਕਾਰੀ ਸੁਭਾਸ਼ ਚੰਦਰ ਅਤੇ ਅਮਿਤ ਕੁਮਾਰ, ਪਿੰਡ ਦੇ ਸਰਪੰਚ ਅਤੇ ਪਿੰਡਾਂ ਦੇ ਲੋਕਾਂ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਨੂੰ ਵੇਖਿਆ।ਜਾਣਕਾਰੀ ਦਿੰਦੇ ਹੋਏ ਡਿਪਟੀ ਕਮਾਂਡੈਂਟ ਰਕੇਸ਼ ਠਾਕੁਰ ਨੇ ਦੱਸਿਆ ਕਿ ਬੀਐਸਅੇਫ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਖੇਡਾਂ ਦਾ ਸਮਾਨ ਵੰਡਿਆ।ਸੰਬੋਧਤ ਕਰਦੇ ਹੌਏ ਕਮਾਂਡੈਂਟ ਅਜੈ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਦੇ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਦੱਸਿਆ ਕਿ ਬੀ.ਐਸ.ਐਫ ਸਰਹੱਦ ਦੀ ਸੁਰੱਖਿਆ ਦੇ ਨਾਲ ਨਾਲ ਸਮਾਜਿਕ ਕੰਮਾਂ ਵਿਚ ਵੀ ਅੱਗੇ ਰਹਿੰਦੀ ਹੈ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply