Friday, May 8, 2026

ਨੈਸ਼ਨਲ ਲੋਕ ਅਦਾਲਤ ਵਿਚ 44 ਕੇਸਾਂ ਦਾ ਹੋਇਆ ਨਿਪਟਾਰਾ

PPN1102201709
ਫਾਜ਼ਿਲਕਾ, 11 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਦੇਸ਼ ਭਰ ਵਿਚ ਲੱਗੀਆਂ ਲੋਕ ਅਦਾਲਤਾਂ ਦੇ ਤਹਿਤ ਫਾਜ਼ਿਲਕਾ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੇ ਦਫ਼ਤਰਾਂ ਵਿਚ ਲੋਕ ਅਦਾਲਤ ਲਗਾਈ ਗਈ। ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਦੇ ਰੀਡਰ ਅੰਕੁਰ ਸ਼ਰਮਾ ਨੇ ਦੱਸਿਆ ਕਿ ਤਹਿਸੀਲਦਾਰ ਇਕਬਾਲ ਸਿੰਘ ਦੀ ਅਦਾਲਤ ਵਿਚ 23 ਕੇਸਾਂ ਦਾ ਨਿਪਟਾਰਾ ਹੋਇਆ ਅਤੇ ਨਾਇਬ ਤਹਿਸੀਲਦਾਰ ਵਿਪਨ ਕੁਮਾਰ ਦੀ ਅਦਾਲਤ ਵਿਚ 21 ਕੇਸ਼ਾਂ ਦਾ ਨਿਪਟਾਰਾ ਹੋਇਆ। ਇਸ ਮੌਕੇ ਉਨ੍ਹਾਂ ਦੇ ਨਾਲ ਰੀਡਰ ਭੁਪਿੰਦਰ ਕੁਮਾਰ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …

Leave a Reply