ਅੰਮ੍ਰਿਤਸਰ, 7 ਫਰਵਰੀ (ਜਗਦੀਪ ਸਿੰਘ ਸੱਗੂ) – ਗ੍ਰੇਟ ਇੰਡੀਆ ਪ੍ਰੈਜੀਡੈਂਸੀ ਸਕੂਲ ਛਿੱਡਣ ਜਿਲਾ ਅੰਮ੍ਰਿਤਸਰ ਵਿਖੇ ਬਸੰਤ ਦਾ ਤਿਉਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ।ਇਸ ਸਮੇਂ ਸਕੂਲ ਨੂੰ ਰੰਗ ਬਰੰਗੇ ਫੁੱਲਾਂ ਤੇ ਪਤੰਗਾਂ ਨਾਲ ਸਜਾਇਆ ਗਿਆ।ਬਸੰਤ ਸਬੰਧੀ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਵਿਚ ਸਕੂਲ ਦੇ ਚੇਅਰਮੈਨ ਡਾ. ਏ. ਐਸ ਮਾਹਲ ਅਤੇ ਖਾਸ ਤੌਰ ਤੇ ਕੈਨੇਡਾ ਤੋਂ ਆਏ ਮੈਡਮ ਮਿਸਿਜ਼ ਪਰਮਜੀਤ ਕੌਰ ਟੱਟ, ਕੁੁਲਜੀਤ ਕੌਰ, ਜਗਤਾਰ ਸਿੰਘ ਸੰਘੇੜਾ, ਕੁਲਤਾਰ ਸਿੰਘ ਸੰਘੇੜਾ ਅਤੇ ਇਕਬਾਲ ਸਿੰਘ ਸੰਘੇੜਾ ਨੇ ਸ਼ਿਰਕਿਤ ਕੀਤੀ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਵਿਦਿਆਰਥੀਆਂ ਨੇ ਡਾਂਸ, ਗਿੱਧਾ, ਭੰਗੜਾ ਅਤੇ ਨਾਟਕ ਆਦਿ ਰਾਹੀਂ ਮਨੋਰੰਜਨ ਕਰਦਿਆਂ ਸਭ ਨੂੰ ਝੂਮਣ ਲਾ ਦਿੱਤਾ।ਸਕੂਲ ਦੇ ਬੱਚਿਆਂ ਨੇ ਖਾਲਸਈ ਬਾਣੇ ਸਿੱਖ ਮਾਰਸ਼ਲ ਆਰਟ ਗਤਕੇ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਮੁੱਖ ਮਹਿਮਾਨ ਮੈਡਮ ਪਰਮਜੀਤ ਕੌਰ ਟੱਟ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਬੱਚਿਆਂ ਨੂੰ ਵਧੀਆ ਪੇਸ਼ਕਾਰੀ ਲਈ ਵਧਾਈ ਵੀ ਦਿੱਤੀ।ਸਕੂਲ ਦੇ ਚੇਅਰਮੈਨ ਡਾ. ਏ.ਐਸ ਮਾਹਲ ਨੇ ਕੈਨੇਡਾ ਤੋਂ ਪਹੁੰਚੇ ਮਹਿਮਾਨਾਂ ਤੇ ਹਾਜ਼ਰੀਨ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦਰਮਿਆਨ ਪਤੰਗਬਾਜ਼ੀ ਵੀ ਕਰਵਾਈ ਗਈ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਗਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media