ਭਿੱਖੀਵਿੰਡ, 12 ਫਰਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ)- ਸੈਕਰਡ ਸੋਲਜ਼ ਕਾਨਵੈਟ ਸਕੂਲ ਕਾਲੇ ਵਿਖੇ ਸਾਲਾਨਾ ਸੱਭਿਆਚਾਰਕ ਸਮਾਗਮ ਸਕੂਲ ਦੇ ਚੈਅਰਮੈਨ ਕੰਧਾਲ ਸਿੰਘ ਬਾਠ ਅਤੇ ਡਾਇਰੈਕਟਰ ਸਾਹਿਬ ਸਿੰਘ ਸੈਦੋ ਦੀ ਅਗਵਾਈ `ਚ ਕਰਵਾਇਆ ਗਿਆ।ਇਸ ਸਮਾਗਮ ਵਿਚ ਪੰਜਾਬ ਪੁਲਿਸ ਦੇ ਏ.ਆਈ.ਜੀ ਕਸ਼ਮੀਰ ਸਿੰਘ ਗਿੱਲ ਬਤੌਰ ਮੁੱਖ ਮਹਿਮਾਨ ਅਤੇ ਸਾਬਕਾ ਡੀ.ਈ.ਓ ਗੁਰਪ੍ਰਤਾਪ ਸਿੰਘ ਗੁਰੀ, ਸਰਪੰਚ ਨਰਿੰਦਰ ਸਿੰਘ ਮੁਕਤਸਰ, ਡਾਕਟਰ ਗੁਰਮੇਜ ਸਿੰਘ ਵੀਰਮ, ਮਾਸਟਰ ਵਜੀਰ ਸਿੰਘ ਖਾਲੜਾ, ਆਪ ਆਗੂ ਜਸਬੀਰ ਸਿੰਘ ਸੁਰਸਿੰਘ, ਡਾਕਟਰ ਰਾਜ ਕੁਮਾਰ ਸ਼ਰਮਾ ਵਿਸ਼ੈਸ਼ ਮਹਿਮਾਨ ਵਜੋਂ ਪਹੁੰਚੇ। ਸਭਿਆਚਾਰਕ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋ ਭੰਗੜਾ, ਗਿੱਧਾ, ਲੋਕਾਂ ਨੂੰ ਜਾਗਰੂਕ ਕਰਨ ਵਾਲੇ ਨਾਟਕ ਸਕਿੱਟਾਂ, ਗੁਜਰਾਤੀ ਡਾਂਸ ਆਦਿ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਏ.ਆਈ.ਜੀ ਕਸ਼ਮੀਰ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਸਕੂਲ ਮੈਨੇਜਮੈਂਟ ਵੱਲੋ ਬਾਰਡਰ ਏਰੀਏ `ਚ ਵਿਦਿਆਰਥੀਆਂ ਨੂੰ ਪੜ੍ਹਾਉਣ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਉਤਸ਼ਾਹਿਤ ਕਰਨਾ ਚਾਹੀਦਾ ਹੈ, ਤਾਂ ਜੋ ਵਿਦਿਆਰਥੀ ਚੰਗੇ ਖਿਡਾਰੀ ਬਣ ਕੇ ਨਸ਼ਿਆ ਤੋਂ ਬਚ ਸਕਣ।ਚੈਅਰਮੈਨ ਕੰਧਾਲ ਸਿੰਘ ਬਾਠ ਤੇ ਡਾਇਰੈਕਟਰ ਸਾਹਿਬ ਸਿੰਘ ਸੈਦੋਂ ਨੇ ਬੋਲਦਿਆਂ ਕਿਹਾ ਕੇ ਬੱਚਿਆਂ ਨੂੰ ਪੜ੍ਹਾਈ ਵਿਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।ਸਕੂਲ ਕਮੇਟੀ ਵਲੋਂ ਆਏ ਹੋਏ ਮਹਿਮਾਨਾਂ ਂੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਸਨਮਾਨਿਤ ਕੀਤਾ ਗਿਆ।ਇਸ ਮੋਕੇ ਜਥੇਦਾਰ ਬਾਵਾ ਸਿੰਘ ਬਲੇਰ, ਕੁਲਬੀਰ ਸਿੰਘ, ਨਰਿੰਦਰ ਸਿੰਘ ਤੱਤਲੇ, ਜਤਿੰਦਰ ਸਿੰਘ, ਪ੍ਰੀਤਮ ਸਿੰਘ ਪੱਟੀ, ਵਾਈਸ ਪ੍ਰਿੰਸੀਪਲ ਨੀਰਜ ਸ਼ਰਮਾ, ਮੈਡਮ ਸੰਦੀਪ ਕੋਰ, ਰਿੱਕੀ ਚੱਢਾ ਪਰਮਿੰਦਰ ਕੋਰ, ਰਜਿੰਦਰ ਸ਼ਰਮਾ, ਗੁਰਮੁੱਖ ਸਿੰਘ ਸੋਨੂੰ ਭਿੱਖੀਵਿੰਡ, ਵੀਰ ਸਿੰਘ, ਰਜਿੰਦਰ ਸਿੰਘ, ਬਲਵੀਰ ਸਿੰਘ, ਹਰਜੀਤ ਸਿੰਘ ਸੁਰਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਤਜਿੰਦਰ ਸਿੰਘ, ਕ੍ਰਿਪਾਲ ਸਿੰਘ ਅਲਗੋਂ, ਬਚਿੱਤਰ ਸਿੰਘ ਦੁਬਲੀ ਡਾਇਰੈਕਟਰ, ਨਿਰਵੈਲ ਸਿੰਘ ਤਰਨ ਤਾਰਨ, ਜਗਦੀਸ਼ ਰਾਏ ਵਾਂ, ਸੰਦੀਪ ਸਿੰਘ ਆਦਿ ਹਾਜਰ ਸਨ।
Check Also
ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …
Punjab Post Daily Online Newspaper & Print Media