Sunday, March 29, 2026

ਦੋ ਝਗੜਿਆਂ ਵਿਚ ਦੋ ਜ਼ਖ਼ਮੀ

PPN1202201709PPN1202201710ਫਾਜ਼ਿਲਕਾ, 12 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ ਉਪਮੰਡਲ ਦੇ ਪਿੰਡ ਹਸਤਾਕਲਾਂ ਅਤੇ ਜੋੜਕੀ ਕੰਕਰਵਜਾਲੀ ਵਿਚ ਹੋਏ ਦੋ ਝਗੜਿਆਂ ਵਿਚ ਇੱਕ ਔਰਤ ਸਮੇਤ ਦੋ ਵਿਅਕਤੀ ਜ਼ਖ਼ਮੀ ਹੋ ਗਏ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਪਾਸ਼ੋ ਬਾਈ (40) ਵਾਸੀ ਪਿੰਡ ਹਸਤਾ ਕਲਾਂ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਨੇੜੇ ਖਾਲ੍ਹੀ ਪਈ ਥਾਂ ਤੇ ਬੀਤੇ ਕੁਝ ਵਰਿਆਂ ਤੋਂ ਪਸੂਆਂ ਦਾ ਗੋਹਾ ਸੁੱਟਦੇ ਹਨ। ਉਸਨੇ ਦੱਸਿਆ ਕਿ ਅੱਜ ਸਵੇਰੇ ਲਗਭਗ 8 ਵਜੇ ਜਦੋਂ ਉਹ ਉਕਤ ਥਾਂ ਤੇ ਪਸੂਆਂ ਦਾ ਗੋਹਾ ਸੁੱਟਣ ਲਈ ਗਈ ਤਾਂ ਉਨ੍ਹਾਂ ਦੇ ਗੁਆਂਢੀਆਂ ਨੇ ਉਸ ਥਾਂ ਤੇ ਪਸੂਆਂ ਦਾ ਗੋਹਾ ਸੁੱਟਣ ਤੋਂ ਰੋਕਣਾ ਸ਼ੁਰੂ ਕਰ ਦਿੱਤਾ।ਜਦੋਂ ਉਸਨੇ ਉਕਤ ਗੁਆਂਢੀਆਂ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸਦੇ ਨਾਲ ਝਗੜਾ ਅਤੇ ਮਾਰਕੁੱਟ ਕੀਤੀ।ਜਿਸ ਕਾਰਨ ਉਸ ਦੇ ਸਿਰ ਅਤੇ ਸਰੀਰ ਤੇ ਸੱਟਾਂ ਲੱਗੀਆਂ ਹਨ।ਇਸ ਤੋਂ ਇਲਾਵਾ ਉਪਮੰਡਲ ਦੇ ਪਿੰਡ ਜੋੜਕੀ ਕੰਕਰ ਵਾਲੀ ਵਿਚ ਰਿਸ਼ਤੇਦਾਰਾਂ ਦੇ ਨਾਲ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।
ਪਿੰਡ ਵਾਸੀ ਰਾਏ ਸਿੰਘ (45) ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਲਗਭਗ 10 ਵਜੇ ਉਨ੍ਹਾਂ ਦੇ ਗੁਆਂਢ ਵਿਚ ਰਹਿਣ ਵਾਲੇ ਰਿਸ਼ਤੇਦਾਰ ਜਿਨ੍ਹਾਂ ਨੇ ਅਖੌਤੀ ਰੂਪ ਨਾਲ ਨਸ਼ਾ ਕੀਤਾ ਹੋਇਆ ਸੀ ਨੇ ਰਾਏ ਸਿੰਘ ਦੇ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ।ਜਦੋਂ ਰਾਏ ਸਿੰਘ ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਗੁਆਂਢੀ ਰਿਸ਼ਤੇਦਾਰਾਂ ਨੇ ਉਸਦੇ ਨਾਲ ਮਾਰਕੁੱਟ ਕੀਤੀ।ਜਿਸ ਕਾਰਨ ਉਸਦੇ ਸਿਰ ਅਤੇ ਸਰੀਰ ਤੇ ਸੱਟਾਂ ਲੱਗੀਆਂ ਹਨ। ਦੋਵ੍ਹਾਂ ਜ਼ਖ਼ਮੀਆਂ ਨੂੰ ਇਲਾਜ ਦੇ ਲਈ ਸਥਾਨਕ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply