
ਫਾਜ਼ਿਲਕਾ, 14 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ, ਐਸਕੇ ਅਗਰਵਾਲ ਮਾਨਯੌਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੌਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੰਚਾਇਤ ਘਰ ਗਾਗਨਕੇ ਅਤੇ ਗੰਝੂ ਹਸਤਾਂ ’ਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।ਕੇ.ਕੇ ਬਾਂਸਲ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਦੱਸਿਆ ਕਿ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਸੀ.ਜੇ.ਐਮ ਬਾਂਸਲ ਨੇ ਦੱਸਿਆ ਕਿ ਪੰਜਾਬ ਵਿਚ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਅਤੇ ਨਾਲਸਾ ਦੁਆਰਾ ਚਲਾਈਆਂ ਦੋ ਨਵੀਆਂ ਸਕੀਮਾਂ ਦੀ ਜਾਣਕਾਰੀ ਜੋ ਕਿ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ ਅਤੇ ਸੀਨੀਅਰ ਸੀਟੀਜ਼ਨ ਸਕੀਮ ਸਨ।ਇਹ ਵੀ ਦੱਸਿਆ ਕਿ ਬੱਚੇ ਦੇਸ਼ ਦਾ ਭਵਿੱਖ ਵੀ ਹਨ ਅਤੇ ਇਹਨਾਂ ਤੱਕ ਜਾਣਕਾਰੀ ਪਹੁੰਚਾਉਣ ਨਾਲ ਹਰ ਵਰਗ ਤੱਕ ਪਹੁੰਚ ਜਾਂਦੀ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਵੀ ਕਿੱਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਵੀ ਸਫ਼ਾਈ ਰੱਖਣੀ ਚਾਹੀਦੀ ਹੈ।ਇਸ ਮੌਕੇ ਪੈਨਲ ਵਕੀਲ ਮਨੀਸ਼ ਸ਼ਰਮਾ, ਸਟਾਫ਼ ਮੈਂਬਰ ਅਤਰੀ ਸ਼ਰਮਾ ਅਤੇ ਪੈਰਾ ਲੀਗਲ ਵਲੰਟੀਅਰ ਪ੍ਰੀਤਮ ਸਿੰਘ ਵੀ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media