ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪ੍ਰਸ਼ਾਸ਼ਣ ਅਤੇ ਖੇਤੀਬਾੜੀ ਵਿਭਾਗ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਦੀ ਆਰਥਿਕਤਾ ਮਜ਼ਬੂਤ ਕਰਨ ਦੇ ਮਕਸਦ ਨਾਲ ਚਲਾਏ ਜਾ ਰਹੇ ਕਿਸਾਨ ਬਾਜ਼ਾਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮਿੰਨੀ ਸਕੱਤਰੇਤ ਵਿੱਚ ਕਿਸਾਨਾਂ ਅਤੇ ਖਪਤਕਾਰਾਂ ਦੀ ਮੀਟਿੰਗ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ (ਸ.ਮ), ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ, ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਕਿਸਾਨ ਬਲਵਿੰਦਰ ਸਿੰਘ ਸੂਕਾਲਗੜ, ਗੁਰਵਿੰਦਰ ਸਿੰਘ ਜਮਾਲਪੁਰ, ਵਿਸ਼ਵਜੀਤ ਸੋਨੀ, ਬਲਦੇਵ ਰਾਜ, ਰੂਪ ਸਿੰਘ, ਧਰਮਿੰਦਰ ਸਿੰਘ ਰਛਪਾਲਵਾਂ, ਖਪਤਕਾਰ ਮਨਜੀਤ ਸਿੰਘ ਮਠਾਰੂ, ਸੁਰਦਰਸ਼ਨ ਮਹਾਜਨ, ਸੱਤਪਾਲ ਵਰਮਾ ਸਮੇਤ ਸਮੂਹ ਮੈਂਬਰ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਵਾਸਤੇ ਜ਼ਰੂਰੀ ਹੈ ਕਿ ਕਿਸਾਨ ਖੇਤੀ ਜਿਨਸਾਂ ਦੀ ਪ੍ਰੋਸੈਸਿੰਗ ਅਤੇ ਮੁੱਲ ਵਿੱਚ ਵਾਧਾ ਕਰਕੇ ਸਿੱਧੇ ਮੰਡਕਿਰਨ ਦੇ ਸਿਧਾਂਤ ਅਪਨਾਉਣ ਅਤੇ ਖੁਦ ਖਪਤਕਾਰਾਂ ਨੂੰ ਮੰਡੀਕਰਨ ਕਰਨ ਲਈ ਪ੍ਰੇਰਿਤ ਕੀਤਾ।ਉਨਾਂ ਕਿਹਾ ਕਿ ਸਿੱਧੇ ਮੰਡੀਕਰਨ ਨਾਲ ਕਿਸਾਨਾਂ ਨੂੰ ਆਪਣੀ ਪੈਦਾ ਕੀਤੀ ਜਿਨਸ ਦਾ ਜਿਥੇ ਪੂਰਾ ਮੁੱਲ ਮਿਲਦਾ ਹੈ, ਉਥੇ ਖਪਤਕਾਰਾਂ ਨੂੰ ਤਾਜੀਆਂ ਅਤੇ ਵਾਜ਼ਬ ਭਾਅ ਤੇ ਸਬਜੀਆਂ ਅਤੇ ਹੋਰ ਵਸਤਾਂ ਮਿਲ ਜਾਂਦੀਆਂ ਹਨ। ਉਨਾਂ ਕਿਹਾ ਕਿ ਖਪਤਕਾਰਾਂ ਦੀ ਪੁਰਜ਼ੋਰ ਮੰਗ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਸ਼ਹਿਰ ਵਿੱਚ ਕੂਝ ਹੋਰ ਸਥਾਨਾਂ ਤੇ ਕਿਸਾਨ ਬਾਜ਼ਾਰ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਜਿਲ੍ਹੇ ਅੰਦਰ ਸਬਜੀਆਂ ਅਤੇ ਹੋਰ ਜਿਨਸਾਂ ਦੀ ਪੈਦਾਵਾਰ ਲਈ ਜਾਗਰੁਕ ਕੀਤਾ ਅਤੇ ਕਿਸਾਨਾਂ ਨੂੰ ਕਿਹਾ ਕਿ ਉਹ ਅਗਰ ਆਪਣੀਆਂ ਪੈਦਾ ਕੀਤੀਆਂ ਜਿਨਸਾਂ ਦੀ ਵਧੀਆਂ ਕੀਮਤ ਚਾਹੁੰਦੇ ਹਨ ਤਾਂ ਆਧੁਨਿਕ ਤਕਨੀਕ ਤੋਂ ਲਾਭ ਉਠਾਉਂਣ ਅਤੇ ਖੇਤੀ ਮਾਹਿਰਾਂ ਦੇ ਸਹਿਯੋਗ ਅਤੇ ਯੋਗ ਅਗਵਾਹੀ ਹੇਠ ਜਿਨਸਾਂ ਦੀ ਪੈਦਾਵਾਰ ਕਰਨ। ਇਸ ਮੋਕੇ ਤੇ ਕਿਸਾਨ ਕਰੈਡਿਟ ਕਾਰਡਾਂ ਤੇ ਖੇਤੀ ਲਈ ਮਿਲਣ ਵਾਲੇ ਕਰਜਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਲਦੀ ਹੀ ਬੈਂਕ ਅਧਿਕਾਰੀਆਂ, ਕ੍ਰਿਸ਼ੀ ਵਿਗਿਆਨ ਕੇਂਦਰ ਮਾਹਿਰ, ਕਿਸਾਨਾਂ ਅਤੇ ਵਿਭਾਗੀ ਅਧਿਕਾਰੀਆਂ ਦੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਂਣ ਲਈ ਯੋਗ ਉਪਰਾਲੇ ਕੀਤੇ ਜਾ ਸਕਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media