ਪਠਾਨਕੋਟ, 14 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ 14 ਵੱਖ-ਵੱਖ ਸਰਕਾਰੀ ਵਿਭਾਗ ਸਿਫਟ ਕਰ ਦਿੱਤੇ ਗਏ ਹਨ ਅਤੇ ਜਲਦੀ ਹੀ ਐਸ.ਐਸ.ਪੀ. ਦਫਤਰ ਸਹਿਤ ਹੋਰ ਵੀ ਵਿਭਾਗ ਤਬਦੀਲ ਕਰ ਦਿੱਤੇ ਜਾਣਗੇ, ਜਿਸ ਨਾਲ ਆਮ ਜਨਤਾ ਨੂੰ ਇਕ ਹੀ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮਿਲਣੀਆਂ ਸੁਰੂ ਹੋ ਜਾਣਗੀਆਂ।
ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਅੱਜ ਆਪਣੇ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਸਾਫ ਸੁਥਰਾ ਰੱਖਣ ਲਈ ਡਸਟਬੀਨ ਲਗਾਏ ਜਾ ਰਹੇ ਹਨ ਅਤੇ ਕੰਪਲੈਕਸ ਨੂੰ ਸੁੰਦਰ ਬਣਾਉਣ ਲਈ ਖਾਲੀ ਜਗ੍ਹਾ ‘ਤੇ ਪੌਦੇ ਅਤੇ ਫੁਲ ਲਗਾਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕੰਪਲੈਕਸ ਵਿੱਚ ਵੀ.ਸੀ ਰੂਮ ਤਿਆਰ ਕੀਤਾ ਗਿਆ ਹੈ ਅਤੇ ਸੁਵਿਧਾ ਕੇਂਦਰ ਲਈ ਹਾਲ ਵੀ ਤਿਆਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਬਾਕੀ ਰਹਿੰਦੇ ਦਫਤਰ ਅਤੇ ਸੁਵਿਧਾ ਕੇਂਦਰ ਪਠਾਨਕੋਟ ਇਸ ਕੰਪਲੈਕਸ ਵਿੱਚ ਸਿਫਟ ਹੋ ਜਾਣਗੇ।ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਅਤੇ ਬਾਹਰ ਸਾਈਨ ਬੋਰਡ ਲਗਾਉਣ।ਉਨ੍ਹਾਂ ਕਿਹਾ ਕਿ ਸਾਈਨ ਬੋਰਡ ਲਗਾਉਣ ਨਾਲ ਲੋਕਾਂ ਨੂੰ ਪਤਾ ਚਲ ਜਾਵੇਗਾ ਕਿ ਕਿਹੜਾ ਦਫਤਰ ਕਿਸ ਮੰਜਿਲ ‘ਤੇ ਸਥਿਤ ਹੈ।ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਪਬਲਿਕ ਹੈਲਥ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਕੰਪਲੈਕਸ ਅੰਦਰ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਤਾਂ ਜੋ ਵੱਖ ਵੱਖ ਦਫਤਰਾਂ ਦੇ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੰਪਲੈਕਸ ਦਾ ਨਿਰੀਖਣ ਕਰਕੇ ਵੱਖ ਵੱਖ ਦਫਤਰਾਂ ਨੂੰ ਅਲਾਟ ਕੀਤੇ ਗਏ ਕਮਰਿਆਂ ਦੀ ਤਿਆਰੀ ਸਬੰਧੀ ਰਹਿੰਦੇ ਕੰਮ, ਬਾਥਰੂਮਾਂ ਵਿੱਚ ਪਾਣੀ ਦੀ ਸਪਲਾਈ ਆਦਿ ਮੁਸ਼ਕਲਾਂ ਨੂੰ ਦੇਖ ਕੇ ਦੂਰ ਕੀਤਾ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੰਪਲੈਕਸ ਅੰਦਰ ਪਾਰਕ ਕੀਤੀਆਂ ਜਾਣ ਵਾਲੀਆਂ ਗੱਡੀਆਂ, ਸਕੂਟਰਾਂ, ਮੋਟਰ ਸਾਈਕਲਾਂ ਆਦਿ ਦੀ ਪਾਰਕਿੰਗ ਦੀ ਵਿਵਸਥਾ ਲਈ ਯੋਜਨਾ ਬਣਾਉਣ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media