ਸਮਰਾਲਾ, 15 ਫਰਵਰੀ (ਪੰਜਾਬ ਪੋਸਟ- ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ ਸਿੱ:) ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਡੀ-ਵਾਰਮਿੰਗ ਡੇ ਮਨਾਇਆ ਗਿਆ।
ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀ ਰੋਕਥਾਮ ਲਈ ਐਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਗਈ। ਇਸ ਮੌਕੇ ਅਧਿਆਪਕ ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਸਬੰਧੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਚੰਗੀ ਤਰ੍ਹਾਂ ਹੱਥ ਧੋਣੇ ਚਾਹੀਦੇ ਹਨ। ਨੰਗੇ ਪੈਰੀਂ ਨਹੀਂ ਚੱਲਣਾ ਚਾਹੀਦਾ।ਢੱਕਿਆ ਹੋਇਆ ਭੋਜਣ ਖਾਣਾ ਚਾਹੀਦਾ ਹੈ। ਜਿਹੜੇ ਬੱਚੇ ਹੱਥ ਨਹੀਂ ਧੋਂਦੇ ਜਾਂ ਢੱਕਿਆ ਭੋਜਨ ਨਹੀਂ ਖਾਂਦੇ ਉਹ ਬੱਚੇ ਲਾਰਵਾ ਦੇ ਸੰਪਰਕ ਵਿੱਚ ਆ ਜਾਂਦੇ ਹਨ ਅਤੇ ਬੀਮਾਰ ਹੋ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਤਰ੍ਹਾਂ ਤਰਾਂ ਦੀ ਬਿਮਾਰੀਆਂ ਤੋਂ ਇਲਾਵਾ ਪੇਟ ਦੇ ਕੀੜਿਆਂ ਵਰਗੀਆਂ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਮੌਕੇ ਆਸ਼ਾ ਵਰਕਰ ਰਣਜੀਤ ਕੌਰ, ਮੈਡਮ ਪਰਮਿੰਦਰ ਕੌਰ, ਮੈਡਮ ਲਖਬੀਰ ਕੌਰ ਅਤੇ ਵਿਦਿਆਰਥੀ ਹਾਜਰ ਸਨ।
Punjab Post Daily Online Newspaper & Print Media