Tuesday, November 24, 2026

ਬੱਚਿਆਂ ਨੂੰ ਖੁਆਈਆਂ ਅਲਬੈਂਡਾਂਜੋਲ ਦੀਆਂ ਗੋਲੀਆਂ

PPN1502201723ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਡੀ ਵਾਰਮਿੰਗ ਡੇਅ ਮੌਕੇ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਸੈਦੇਕੇ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਰਾਜੀਵ ਚਗਤੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਕ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੁਆਉਣ ਲਈ ਅੱਜ ਮਨਾਏ ਜਾ ਰਹੇ ਡੀ ਵਾਰਮਿੰਗ ਡੇ ਮੌਕੇ ਸਕੂਲ ਦੇ 1 ਤੋਂ 19 ਸਾਲ ਤੱਕ ਦੇ ਸਾਰਿਆਂ ਬੱਚਿਆਂ ਨੂੰ ਅਲਬੇਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ ਹਨ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆਂ ਨੇ ਆਪਣੇ ਘਰ ਅਤੇ ਘਰ ਦੇ ਆਲੇ ਦੁਆਲੇ ਦੀ ਥਾਂ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਤਾਕਿ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਸਕੂਲ ਅਧਿਆਪਕ ਸੁਖਪਾਲ ਰਾਣੀ, ਸੁਦੇਸ਼ ਰਾਣੀ ਅਤੇ ਸੁਮਨ ਰਾਣੀ ਨੇ ਸਹਿਯੋਗ ਕੀਤਾ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply