ਫਾਜ਼ਿਲਕਾ, 15 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਕੂਲ ਸਿੱਖਿਆ ਵਿਭਾਗ ਅਤੇ ਸਿਹਤ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਰਸ਼ਟਰੀ ਡੀ ਵਾਰਮਿੰਗ ਡੇ ਮੌਕੇ ਫਾਜ਼ਿਲਕਾ ਦੇ ਸਥਾਨਕ ਸੁਲਤਾਨਪੁਰਾ ਆਬਾਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਅਲਬੈਂਡਾਜੋਲ ਦੀਆਂ ਗੋਲੀਆਂ ਮੁੱਖ ਅਧਿਆਪਕ ਮੈਡਮ ਸ਼ੀਲਾ ਸ਼ਰਮਾ ਦੀ ਅਗਵਾਈ ਵਿਚ ਖੁਆਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਹੁਕਮਾਂ ਮੁਤਾਬਕ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦੁਆਉਣ ਲਈ ਅੱਜ ਮਨਾਏ ਜਾ ਰਹੇ ਡੀ ਵਾਰਮਿੰਗ ਡੇ ਮੌਕੇ ਸਕੂਲ ਦੇ ਸਾਰਿਆਂ ਬੱਚਿਆਂ ਨੂੰ ਅਲਬੇਂਡਾਜੋਲ ਦੀਆਂ ਗੋਲੀਆਂ ਖੁਆਈਆਂ ਗਈਆਂ ਹਨ।ਇਸ ਤੋਂ ਪਹਿਲਾਂ ਮੁੱਖ ਅਧਿਆਪਕ ਮੈਡਮ ਸ਼ੀਲਾ ਸ਼ਰਮਾ, ਕਵਿਤਾ ਫੁਟੇਲਾ, ਸ਼ਾਲੂ ਗਖੜ ਅਤੇ ਸ਼ਿਲਪਾ ਵੱਲੋਂ ਸਕੂਲ ਦੇ ਬੱਚਿਆਂ ਨੂੰ ਆਪਣੇ ਘਰ ਅਤੇ ਘਰ ਦੇ ਆਲੇ ਦੁਆਲੇ ਦੀ ਥਾਂ ਨੂੰ ਸਾਫ਼ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਤੇ ਤਾਕਿ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਇਸ ਤੋਂ ਇਲਾਵਾ ਪੇਟ ਦੇ ਕੀੜਿਆਂ ਕਾਰਨ ਹੋਣ ਵਾਲੇ ਰੋਗਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਈਜੀਐਸ ਵਲੰਟੀਅਰ ਮਮਤਾ, ਆਂਗਨਵਾੜੀ ਸਟਾਫ਼ ਬਿੰਦੂ ਸੇਠੀ, ਹਰਸ਼ ਅਤੇ ਆਸ਼ਾ ਰਾਦੀ ਹਾਜ਼ਰ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media