
ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਮੂਹਿਕ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸੇਵਾਮੁਕਤ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਦੀ ਵਿਦਾਇਗੀ ਲਈ ਗੁਰੁ ਨਾਨਕ ਆਡੀਟੋਰੀਅਮ ਦੇ ਕਾਨਫਰੰਸ ਹਾਲ ਵਿਖੇ ਸ਼ਾਨਦਾਰ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰਧਾਨ ਹਰਦੀਪ ਸਿੰਘ ਨਾਗਰਾ ਤੇ ਸਕੱਤਰ ਬਲਵੀਰ ਸਿੰਘ ਗਰਚਾ ਦੀ ਦੇਖ-ਰੇਖ ਹੇਠ ਆਯੋਜਿਤ ਇਸ ਸਮਾਰੋਹ ਦੌਰਾਨ ਸੈਂਕੜੇ ਕਰਮਚਾਰੀਆਂ ਤੇ ਅਧਿਕਾਰੀਆਂ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ ਪ੍ਰੋ. ਡਾ. ਐਨ. ਐਸ ਤੁੰਗ, ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਪ੍ਰੋ. ਡਾ. ਜਗਰੂਪ ਸਿੰਘ ਸੇਖੋਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਸਮਾਰੋਹ ਦੀ ਪ੍ਰਧਾਨਗੀ ਰਜਿਸਟਰਾਰ ਪ੍ਰੋ. ਡਾ. ਕੇ.ਐਸ ਕਾਹਲੋਂ ਨੇ ਕੀਤੀ।ਆਪਣੇ ਸੰਬੋਧਨ ਵਿੱਚ ਪ੍ਰੋ. ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕੋਈ ਵੀ ਫੈਸਲਾ ਸੰਸਥਾ ਨੂੰ ਦੇਖ ਕੇ ਕਰਨਾ ਚਾਹੀਦਾ ਹੈ ਨਾ ਕਿਸੇ ਵਿਅਕਤੀ ਵਿਸ਼ੇਸ਼ ਨੂੰ ਦੇਖ ਕੇ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜੀ.ਐਨ.ਡੀ.ਯੂ ਦਾ ਸਾਫ ਤੇ ਸ਼ੁੱਧ ਵਾਤਾਵਰਨ ਅਤੇ ਖੁਸ਼ਗਵਾਰ ਮਾਹੌਲ ਜਿਥੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਬੇਹਤਰ ਕਰਨ ਲਈ ਪ੍ਰੇਰਦਾ ਹੈ ਉਥੇ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸ਼ਨਿਕ ਕਾਰਜਸ਼ੈਲੀ ਨੂੰ ਵੀ ਉਤਸ਼ਾਹਿਤ ਕਰਦਾ ਹੈ।ਸਾਨੂੰ ਉਸਾਰੂ ਤੇ ਸਾਰਥਕ ਸੋਚ ਨਾਲ ਅੱਗੇ ਵੱਧਣਾ ਚਾਹੀਦਾ ਹੈ ਤੇ ਚੰਗੀਆਂ ਚੀਜਾਂ ਨੂੰ ਆਪਣਾ ਮਾਰਗ ਦਰਸ਼ਕ ਬਣਾਉਣਾ ਚਾਹੀਦਾ ਹੈ।ਅੰਤ ‘ਚ’ ਉਨ੍ਹਾਂ ਕਿਹਾ ਕਿ ਜੀ.ਐਨ.ਡੀ.ਯੂ ਨੂੰ ਜਦੋਂ ਵੀ ਉਨ੍ਹਾਂ ਦੀਆਂ ਵੱਖਰੇਵੀਆਂ ਸੇਵਾਵਾਂ ਦੀ ਲੋੜ ਪਵੇਗੀ ਤਾਂ ਹਮੇਸ਼ਾਂ ਨਿਭਾਉਣ ਲਈ ਤੱਤਪਰ ਰਹਿਣਗੇ।ਪ੍ਰਧਾਨ ਹਰਦੀਪ ਸਿੰਘ ਨਾਗਰਾ, ਸਕੱਤਰ ਬਲਵੀਰ ਸਿੰਘ ਗਰਚਾ ਤੇ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਨੇ ਪ੍ਰੋ. ਡਾ. ਢਿੱਲੋਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਐਸੋਸੀਏਸ਼ਨ ਜੀਐਨਡੀਯੂ ਪ੍ਰਸਾਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਵੀ ਤੇ ਲਵੇਗੀ ਵੀ, ਉਨ੍ਹਾਂ ਕਿਹਾ ਕਿ ਅਸੀਂ ਬੇਹਤਰ ਤਾਲਮੇਲ ‘ਚ’ ਵਿਸ਼ਵਾਸ਼ ਰੱੱਖਦੇ ਹਾਂ।ਜੀ.ਐਨ.ਡੀ.ਯੂ ਦੀ ਬੇਹਤਰੀ ਲਈ ਯਤਨਸ਼ੀਲ ਰਹਾਂਗੇ।ਇਸ ਮੌਕੇ ਸੀਨੀ. ਮੀਤ ਪ੍ਰਧਾਨ ਅਮਨ ਅਰੋੜਾ, ਮੀਤ ਪ੍ਰਧਾਨ ਗੁਰਧੀਰ ਸਿੰਘ ਸਰਕਾਰੀਆ, ਸਕੱਤਰ ਪਬਲਿਕ ਰਿਲੇਸ਼ਨ ਤੇਜਵੰਤ ਸਿੰਘ ਗਿੱਲ, ਖਜਾਨਚੀ ਜੋਤੀ ਪ੍ਰਸ਼ਾਦ, ਹਰਜਿੰਦਰ ਸਿੰਘ, ਸਰਬਜੀਤ ਸਿੰਘ ਤੇ ਭਗਵੰਤ ਸਿੰਘ ਵੀ ਸ਼ਾਮਿਲ ਸਨ ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media