Monday, September 28, 2026

ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਸ਼ਨ ਦੇ ਢਿੱਲੇ ਪ੍ਰਬੰਧਾਂ ਦੀ ਪੋਲ ਖੁੱਲੀ – ਲਾਹੌਰੀਆ

ਜੰਡਿਆਲਾ ਗੁਰੂ, 16 ਫਰਵਰੀ (ਹਰਿੰਦਰ ਪਾਲ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਇੱਕ ਪ੍ਰੈਸ ਮਿਲਣੀ ਦੌਰਾਨ ਦੱਸਿਆ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਪ੍ਰਸ਼ਾਸ਼ਨ ਦੇ ਢਿੱਲੇ ਪ੍ਰਬੰਧਾਂ ਦੀ ਪੋਲ ਖੁੱਲ ਗਈ ਹੈ।ਉਨਾਂ ਦੱਸਿਆ ਕਿ ਜ਼ਿਆਦਾਤਰ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਅਧਿਕਾਰੀਆਂ ਵੱਲੋਂ  ਖਾਣਾ ਨਹੀ ਦਿੱਤਾ ਗਿਆ।ਜਿਥੇ ਖਾਣਾ ਦਿੱਤਾ ਗਿਆ, ਉਹ ਬਾਸੀ ਤੇ ਠੰਡਾ ਸੀ। ਲਾਹੌਰੀਆ ਨੇ ਦੱਸਿਆ ਕਿ ਕਈ ਚੋਣ ਹਲਕਿਆਂ ਵਿੱਚ ਕਰਮਚਾਰੀਆਂ ਨੂੰ ਚੋਣ ਮਿਹਨਤਾਨਾਂ ਨਹੀ ਮਿਲਿਆ।ਉਨਾਂ ਅਧਿਕਾਰੀਆਂ ਵਲੋਂ ਕਰਮਚਾਰੀਆਂ ਨਾਲ ਕੀਤੇ ਇਸ ਸ਼ੋਸ਼ਣ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖਿਲਾਫ ਬਣਦੀ ਕਰਵਾਈ ਕੀਤੀ ਜਾਵੇ। ਇਸ ਮੌਕੇ ਪ੍ਰਮਬੀਰ ਸਿੰਘ ਵੇਰਕਾ, ਹਰਦਿਆਲ ਸਿੰਘ ਭੱਟੀ, ਹਰਪ੍ਰੀਤ ਸਿੰਘ ਪਰਮਾਰ, ਭੁਪਿੰਦਰ ਸਿੰਘ ਠੱਠੀ, ਨਵਦੀਪ ਸਿੰਘ ਵਿਰਕ, ਸਰਬਜੀਤ ਮਲਕਪੁਰ, ਗੁਰਭੇਜ ਸਿੰਘ ਮੱਲੀ, ਸੁਰਿੰਦਰ ਸਿੰਘ ਬਾਠ, ਰਾਜਨ ਸ਼ਰਮਾ ਆਦਿ ਹਾਜ਼ਰ ਸਨ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply