Tuesday, June 16, 2026

ਫੋਰਟਿਸ ਫਾਊਂਡੇਸ਼ਨ ਦੇ ਪ੍ਰਮੁੱਖ ਰਾਜੀਵ ਦੂਆ ਤੇ ਸ੍ਰੀਮਤੀ ਸੁਧਾ ਝੱਜਰੀਆ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

PPN1602201718
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਫੋਰਟਿਸ ਹੈਲਥ ਕੇਅਰ ਲਿਮਟਿਡ ਦੇ ਗਰੋਥ ਐਂਡ ਬਿਜ਼ਨੈਸ ਡਿਵੈਲਪਮੈਂਟ ਵਿਭਾਗ ਦੇ ਵਾਇਸ ਪ੍ਰੈਜੀਡੈਂਟ ਸ੍ਰੀ ਰਾਜੀਵ ਦੂਆ ਅਤੇ ਸ੍ਰੀਮਤੀ ਸੁਧਾ ਝਜਰੀਆ ਪ੍ਰੋਗਰਾਮ ਐਸੋਸੀਏਟ-ਸੇਵਾ ਫੋਰਟਿਸ ਫਾਊਂਡੇਸ਼ਨ ਨਵੀਂ ਦਿੱਲੀ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਪੁੱਜਣ ’ਤੇ ਸ੍ਰੀ ਰਾਜੀਵ ਦੂਆ, ਸ੍ਰੀਮਤੀ ਸੁਧਾ ਝਜਰੀਆ ਅਤੇ ਡਾ. ਲਹਿੰਬਰ ਸਿੰਘ ਰਿਟਾ: ਸਿਵਲ ਸਰਜਨ ਅੰਮ੍ਰਿਤਸਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਉਨ੍ਹਾਂ ਦੇ ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਕੁਲਵਿੰਦਰ ਸਿੰਘ ‘ਰਮਦਾਸ’ ਤੇ ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।  ਇਸ ਮੌਕੇ ਸ੍ਰੀ ਰਾਜੀਵ ਦੂਆ ਅਤੇ ਸ੍ਰੀਮਤੀ ਸੁਧਾ ਝਜਰੀਆ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਪਾਵਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਧਿਆਤਮਕ ਤੇ ਰੂਹਾਨੀਅਤ ਸਕੂਨ ਪ੍ਰਾਪਤ ਹੋਇਆ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਂ ਮਿਲੇ ਮਾਣ-ਸਨਮਾਨ ਬਦਲੇ ਅਧਿਕਾਰੀਆਂ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਫੋਰਟਿਸ ਫਾਊਂਡੇਸ਼ਨ ਦਾ ਮੁੱਖ ਉਦੇਸ਼ ਵੱਖ-ਵੱਖ ਬਿਮਾਰੀਆਂ ਖਾਸ ਕਰਕੇ ਦਿਲ ਦੀਆਂ ਬਿਮਾਰੀਆਂ ਨਾਲ ਪੀੜਤ ਲੋੜਵੰਦਾਂ ਅਤੇ ਗਰੀਬ ਮਰੀਜ਼ਾਂ ਦਾ ਨਿਸ਼ਕਾਮ ਤੌਰ ’ਤੇ ਇਲਾਜ ਕਰਨਾ ਹੈ।ਇਸੇ ਮਿਸ਼ਨ ਦੀ ਪ੍ਰਾਪਤੀ ਲਈ ਫੋਰਟਿਸ ਫਾੳਂੂਡੇਸ਼ਨ ਵੱਲੋਂ ਦਿੱਲੀ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਮੇਤ ਦੇਸ਼ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਆਪਣੇ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ।

Check Also

ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …

Leave a Reply