Saturday, July 25, 2026

ਸਰਬੱਤ ਦੇ ਭਲੇ ਲਈ ਗੁਰਮਤਿ ਵਿਚਾਰ ਸਮਾਗਮ 19 ਫਰਵਰੀ ਨੂੰ

ਬਠਿੰਡਾ, 17 ਫਰਵਰੀ (ਪੰਜਾਬ ਪੋਸਟ ਬਿਊਰੋ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਮਹਾਨ  ਕੀਰਤਨ ਦਰਬਾਰ ਅਤੇ ਗੁਰਮਤਿ ਵਿਚਾਰ ਸਮਾਗਮ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਰਨਾਂ ਦੀ ਛੋਹ ਪ੍ਰਾਪਤ ਪਾਤਸ਼ਾਹੀ ਦਸਵੀਂ ਕਿਲ੍ਹਾ ਮੁਬਾਰਕ ਵਿਖੇ 19 ਫਰਵਰੀ ਦਿਨ ਐਤਵਾਰ ਨੂੰ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਭਾਈ ਘਨ੍ਹੱਈਆ ਜੀ ਸੇਵਕ ਦਲ ਅਤੇ ਕਬਾੜ ਯੂਨੀਅਨ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਭਾਈ ਗੁਰਸ਼ਰਨ ਸਿੰਘ ਜੀ ਦਾ ਰਾਗੀ ਜੱਥਾ ਲੁਧਿਆਣਾ ਅਤੇ ਭਾਈ ਕੰਵਲਪ੍ਰੀਤ ਸਿੰਘ ਹਜ਼ੂਰੀ ਰਾਗੀ ਜੱਥਾ ਕਿਲ੍ਹਾ ਮੁਬਾਰਕ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਦੇ ਰੂਹਾਨੀ ਸਬਦ ਕੀਰਤਨ ਨਾਲ ਨਿਹਾਲ ਕਰਨਗੇ।ਸਮਾਗਮ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply