Monday, March 9, 2026

ਬੀ.ਐਸ.ਐਫ ਨੇ ਸਰਹੱਦੀ ਪਿੰਡ ਵਿਚ ਲਗਾਇਆ ਮੈਡੀਕਲ ਕੈਂਪ

ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਬੀ.ਐਸ.ਐਫ ਦੀ 169ਵੀਂ ਬਟਾਲੀਅਨ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਦੇ ਨਾਲ ਲਗਦੇ ਪਿੰਡ ਚੱਕ ਵਜੀਦਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵੇਹੜੇ ਵਿਚ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। PPN1702201713

ਕੈਂਪ ਦੀ ਸ਼ੁਰੂਆਤ ਬੀਐਸਐਫ ਅਬੋਹਰ ਰੇਂਜ ਦੇ ਡੀਆਈਜੀ ਇੱਪਨ ਪੀਵੀ ਨੇ ਕੀਤੀ। ਉਨ੍ਹਾਂ ਦੇ ਨਾਲ 169ਵੀਂ ਬਟਾਲੀਅਨ ਦੇ ਕਮਾਂਡੈਂਟ ਪੀ.ਕੇ ਪੰਕਜ, ਸੈਂਕਿੰਡ ਕਮਾਨ ਅਧਿਕਾਰੀ ਅਜੈ ਸ਼ਰਮਾ, ਜਸਵਿੰਦਰ ਸਿੰਘ, ਸਕੂਲ ਪ੍ਰਿੰਸੀਪਲ ਜਗਦੀਸ਼ ਸਿੰਘ, ਪਿੰਡ ਦੇ ਸਰਪੰਚ ਛਿੰਦਰਪਾਲ ਸਿੰਘ ਵੀ ਹਾਜ਼ਰ ਸਨ।ਕੈਂਪ ਵਿਚ ਬੀ.ਐਸ.ਐਫ ਦੀ ਡਾ. ਕਨਿਕਾ ਭਾਟੀ ਨੇ ਲਗਭਗ 400 ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ। ਡਾ. ਭਾਟੀ ਨੇ ਦੱਸਿਆ ਕਿ ਸਰਹੱਦੀ ਪਿੰਡਾਂ ਵਿਚ ਪੀਣ ਦਾ ਪਾਣੀ ਠੀਕ ਨਾ ਹੋਣ ਕਾਰਨ ਕੇਂਪ ਦੌਰਾਨ ਗੋਡਿਆਂ, ਜੋੜਿਾਂ ਅਤੇ ਪੇਟ ਦਰਦ ਦੇ ਮਰੀਜ਼ ਵੱਧ ਪਾਏ ਗਏ।ਉਨ੍ਹਾਂ ਨੇ ਸਕੂਲੀ ਬੱਚਿਆਂ ਅਤੇ ਪਿੰਡਾਂ ਦੇ ਵਾਸੀਆਂ ਨੂੰ ਪੋਸਟਿਕ ਅਹਾਰ ਖਾਣ ਲਈ ਪ੍ਰੇਰਿਤ ਕੀਤਾ।
ਸੰਬੋਧਿਤ ਕਰਦੇ ਹੋਏ ਡੀਆਈਜੀ ਇੱਪਨ ਵੀਪੀ ਨੇ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ।ਇਸ ਲਈ ਉਨ੍ਹਾਂ ਨੂੰ ਆਪਣੀ ਸਿਹਤ ਦੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਬੀਐਸਐਫ ਵੱਲੋਂ ਸਮੇਂ ਸਮੇਂ ਤੇ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਸਰਹੱਦੀ ਪਿੰਡਾਂ ਦੇ ਵਾਸੀਆਂ ਦੀ ਸਿਹਤ ਦੀ ਜਾਂਚ ਕੀਤੀ ਜਾਂਦੀ ਹੈ ਉੱਥੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਂਦੀਆ ਹਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply