ਫਾਜ਼ਿਲਕਾ, 17 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਭਾਰਤੀ ਕਿਸਾਨ ਯੂਨੀਅਨ ਲੱਖੋਂਵਾਲ ਦੇ ਪ੍ਰਦੇਸ਼ ਪ੍ਰਧਾਨ ਅਜ਼ਮੇਰ ਸਿੰਘ ਲੱਖੋਵਾਲ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਰਾਜ ਵਿਚ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਪ੍ਰਤੀ ਜਾਗਰੂਕ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਲੜੀ ਵਿਚ ਅੱਜ ਫਾਜ਼ਿਲਕਾ ਦੀ ਮਾਰਕੀਟ ਕਮੇਟੀ ਦਫ਼ਤਰ ਵਿਚ ਸ਼੍ਰੀ ਲਖੋਵਾਲ ਨੇ ਪਹਿਲਾਂ ਕਿਸਾਨਾਂ ਨੂੰ ਸੰਬੋਧਤ ਕੀਤਾ। ਜਿਸ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਿਦੇਸ਼ਾਂ ਤੋਂ ਕਣਕ ਮੰਗਵਾਉਣ ਦਾ ਫੈਸਲਾ ਨਾ ਸਿਰਫ਼ ਕਿਸਾਨ ਵਿਰੋਧੀ ਹੈ ਸਗੋਂ ਰਾਸ਼ਟਰ ਹਿੱਤਾ ਦੇ ਖਿਲਾਫ਼ ਹੈ, ਕਿਉਂਕਿ ਕੋਈ ਵੀ ਚੀਜ਼ ਜਿਸਦਾ ਦੇਸ਼ ਦੀ ਦੇਸ਼ ਵਿਚ ਪੂਰੀ ਪੈਦਾਵਾਰ ਹੁੰਦੀ ਹੈ ਉਸ ਚੀਜ਼ ਨੂੰ ਬਾਹਰ ਤੋਂ ਮੰਗਵਾਉਣਾ ਦੇਸ਼ ਦੀ ਅਰਥ ਵਿਵਸਥਾ ਤੇ ਗਲਤ ਅਸਰ ਪਾਉਂਦਾ ਹੈ। ਇਸ ਕਿਸਾਨ ਵਿਰੋਧੀ ਫੈਸਲੇ ਨਾਲ ਦੇਸ਼ ਦੀ ਅਨਾਜ਼ ਸੁਰੱਖਿਆ ਅਤੇ ਆਤਮ ਨਿਰਭਰਤਾ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ ਵਿਚ ਸਰਸੋਂ, ਨਾਰੀਅਲ, ਸੋਇਆਬੀਨ, ਸੂਰਜਮੁੱਖੀ ਫਸਲਾਂ ਦੇ ਸਮਰਥਨ ਮੁੱਲ ਜ਼ਰੂਰਤ ਮੁਤਾਬਕ ਮੁਹੱਈਆ ਨਹੀਂ ਹਨ। ਇਸ ਲਈ ਦੇਸ਼ ਇਨ੍ਹਾਂ ਚੀਜ਼ਾਂ ਦੇ ਲਈ ਵਿਦੇਸ਼ਾਂ ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆਂ ਦੇ ਕਾਰਨ ਹੀ ਤਲ ਬੀਜ ਪੈਦਾ ਕਰਨ ਵਾਲੇ ਕਿਸਾਨ ਇਨ੍ਹਾਂ ਦੀ ਖੇਤੀ ਛੱਡਣ ਲਈ ਮਜ਼ਬੂਰ ਹੋ ਰਿਹਾ ਹੈ। 
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਨਾਜ਼ ਦੇ ਨਿਰਯਾਤ ਦਾ ਫੈਸਲਾ ਵਾਪਸ ਨਾ ਲਿਆ ਤਾਂ ਦੇਸ਼ ਫਿਰ ਵਿਕਸਤ ਦੇਸ਼ਾਂ ਤੋਂ ਅਨਾਜ਼ ਮੰਗਵਾਉਣ ਤੇ ਮਜ਼ਬੂਰ ਹੋ ਜਾਵੇਗਾ। ਸੂਬਾਈ ਪ੍ਰਧਾਨ ਨੇ ਕਿਹਾ ਕਿ ਭਾਰਤ ਜੋਕਿ ਦੁਨੀਆਂ ਵਿਚ ਦੂਸਰਾ ਖਾਣ ਪੀਣ ਪੀਣ ਵਾਲੀਆਂ ਵਸਤੂਆਂ ਪੈਦਾ ਕਰਨ ਵਾਲਾ ਦੇਸ਼ ਹੈ ਨੂੰ ਬਾਹਰ ਵੀ ਅਨਾਜ਼ ਮਿਲਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਕਣਕ ਦਾ ਪੂਰਾ ਸਟਾਫ਼ ਹੋਣ ਦੇ ਬਾਵਜੂਦ ਬਾਹਰ ਤੋਂ ਮੰਗਵਾਉਣ ਦਾ ਫੈਸਲਾ ਮੰਦਭਾਗਾ ਹੈ। ਸਸਤੀ ਕਣਕ ਮੰਗਾਉਣ ਦਾ ਜੋ ਤਰਕ ਦਿੱਤਾ ਜਾ ਰਿਹਾ ਹੈ ਉਹ ਠੀਕ ਨਹੀਂ ਕਿਉਂਕਿ ਵਿਕਸਤ ਦੇਸ਼ਾਂ ਵਿਚ ਕਿਸਾਨਾਂ ਨੂੰ ਕੈਸ਼ ਵਿਚ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਬਿਨਾ ਵਿਆਜ ਕਰਜ਼ ਦਿੱੱਤੇ ਜਾ ਰਹੇ ਹਨ। ਇਸ ਕਾਰਨ ਉਨ੍ਹਾਂ ਦੇਸ਼ਾਂ ਦੇ ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੈ ਜਦਕਿ ਸਾਡੇ ਦੇਸ਼ ਵਿਚ ਕਿਸਾਨਾਂ ਨੂੰ ਬਚਾਉਣ ਲਈ ਅਜਿਹੀ ਕੋਈ ਵਿਵਸਥਾ ਨਹੀਂ ਹੈ। ਜਿਸ ਕਾਰਨ ਸਾਡਾ ਕਿਸਾਨ ਉਨ੍ਹਾਂ ਦਾ ਮੁਕਾਬਲਾ ਨਹੀਂ ਕਰ ਸਕਦਾ। ਇਨਾ ਹੀ ਨਹੀਂ ਦੇਸ਼ ਦੇ ਕਿਸਾਨਾਂ ਨੂੰ ਕਈ ਫਸਲਾਂ ਦੇ ਲਾਗਤ ਮੁੱਲ ਦੇ ਬਰਾਬਰ ਭਾਅ ਵੀ ਨਹੀਂ ਮਿਲ ਰਹੇ। ਜਿਸ ਕਾਰਨ ਕਿਸਾਨ ਆਪਣੀ ਫਸਲ ਸਸਤੀ ਵੇਚਣ ਲਈ ਮਜ਼ਬੂਰ ਹੋ ਰਿਹਾ ਹ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਸਾਡੇ ਪ੍ਰਧਾਨਮੰਤਰੀ ਮੋਦੀ ਮੈਨ ਇਨ ਇੰਡੀਆ ਦਾ ਨਾਅਰਾ ਲਗਾ ਰਹੇ ਹਨ ਉੱਕੇ ਖੇਤਰ ਖੇਤਰ ਤੇ ਨਿਰਭਰ ਕਿਸਾਨਾਂ ਅਤੇ ਲੋਕਾਂ ਨੂੰ ਬਾਹਰੀ ਦੇਸ਼ਾਂ ਤੋਂ ਅਨਾਜ਼ ਮੰਗਵਾਕੇ ਆਰਥਿਕ ਤੌਰ ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸ਼੍ਰੀ ਲੱਖੋਵਾਲ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਤੇ ਵੱਧਦੇ ਕਰਜ਼ੇ ਦੇ ਬੋਝ ਕਾਰਨ ਦੇਸ਼ ਦੇ ਕਿਸਾਨ ਆਤਮ ਹੱਤਿਆਵਾਂ ਕਰਨ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਏਕਤਾ ਵਿਚ ਹੀ ਤਾਕਤ ਹੁੰਦੀ ਹੈ। ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਪ੍ਰੇਦਸ਼ ਦੇ ਸਾਰਿਆਂ 25 ਜ਼ਿਲ੍ਹਿਆਂ ਦੀ ਕਮੇਟੀ ਨਾਲ ਵਿਚਾਰ ਵਟਾਂਦਰਾ ਕਰਕੇ ਹੀ ਅਕਾਲੀ ਭਾਜਪਾ ਸਰਕਾਰ ਨੂੰ ਸਮਰਥਨ ਦਿੱਤਾ ਸੀ ਜਿਸ ਦਾ ਕੁੱਝ ਕਿਸਾਨ ਆਗੂਆਂ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਤੇ ਯੂਨੀਅਨ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਪ੍ਰਦੂਮਨ ਬੇਗਾਂਵਾਲੀ ਨੂੰ ਹਟਾਉਣਾ ਗਲਤ ਹੈ ਕਿਉਂਕਿ ਉਨ੍ਹਾਂ ਨੂੰ ਰਾਜ ਦੇ ਡੈਲੀਗੈਟਾਂ ਨੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਏਕਤਾ ਵਿਚ ਰਹਿਕੇ ਹੀ ਅਸੀਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਚ ਚੋਣ ਲੜਨ ਵਾਲੀਆਂ ਸਾਰੀਆਂ ਰਾਜਨੀਤਕਿ ਪਾਰਟੀਆਂ ਨੇ ਕਿਸਾਨਾਂ ਦੇ ਮੁੱਖ ਮਸਲੇ ਆਪਣੇ ਆਪਣੇ ਐਲਾਣ ਪੱਤਰਾਂ ਵਿਚ ਰਖੇ ਹਨ। ਇਹ ਸਭ ਕਿਸਾਨਾਂ ਦੀ ਏਕਤਾ ਕਾਰਨ ਹੀ ਹੋ ਸਕਿਆ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਮੰਗ ਪੱਤਰ ਭੇਜਿਆ ਹੈ ਕਿ ਐਲਾਨ ਪੱਤਰ ਵਿਚ ਆਪਣੇ ਵਾਅਦੇ ਨਾ ਪੂਰੇ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਹਨ ਕਿ ਪੁਰਾਣੇ ਸਾਰੇ ਕਰਜਿਆਂ ਨੂੰ ਮਾਫ਼ ਕੀਤਾ ਜਾਵੇ ਅਤੇ ਭਵਿੱਖ ਵਿਚ ਜੀਰੋ ਫੀਸਦੀ ਵਿਆਜ ਤੇ ਕਰਜ਼ ਦਿੱਤਾ ਜਾਵੇ ਤਾਕਿ ਕਿਸਾਨ ਆਰਥਿਕ ਤੌਰ ਤੇ ਮਜ਼ਬੂਤ ਹੋ ਸਕੇ। ਉੁਨ੍ਹਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਬੇਸਹਾਰਾ ਪਸੂਆਂ ਅਤੇ ਸਰਹੱਦ ਤੇ ਕੰਡੇਦਾਰ ਤਾਰ ਦੇ ਪਾਰ ਪਾਕਿਸਤਾਨੀ ਪਸ਼ੂ ਸਾਡੀਆਂ ਫਸਲਾਂ ਨੂੰ ਖਰਾਬ ਕਰ ਦਿੰਦੇ ਹਨ ਇਸ ਸਬੰਧੀ ਸਰਕਾਰ ਗੰਭੀਰਤਾ ਨਾਲ ਵਿਚਾਰ ਕਰਕੇ ਕੋਈ ਸਥਾਈ ਹੱਲ ਕੱਢੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਦੂਮਨ ਬੇਗਾਂਵਾਲੀ, ਸ਼ਿਵਤਾਰ ਸਿੰਘ ਬਰਾੜ, ਭੁਪਿੰਦਰ ਸਿੰਘ ਮਹੇਸ਼ਵਰੀ, ਹਰੀ ਸਿੰਘ, ਵਰਿੰਦਰ ਕੁਮਾਰ, ਰਜਿੰਦਰ ਕੁਮਾਰ, ਵਿਕਾਸ, ਦੀਪਕ, ਬਲਜਿੰਦਰ ਬੇਗਾਂਵਾਲੀ, ਅਭੈ ਸਿੰਘ, ਜਸਵੀਰ ਸਿੰਘ, ਕਾਬਲ ਸਿੰਘ, ਰਤਨ ਸਿੰਘ, ਪ੍ਰਸ਼ੋਤਮ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।
Check Also
ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …
Punjab Post Daily Online Newspaper & Print Media