ਜੰਡਿਆਲਾ ਗੁਰੂ, 17 ਫ਼ਰਵਰੀ (ਹਰਿੰਦਰ ਪਾਲ ਸਿੰਘ) – ਸਿਵਿਲ ਸਰਜਨ ਡਾਕਟਰ ਪ੍ਰਦੀਪ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ.ਐਮ.ਓ ਮਨਾਵਾਲਾ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਮਨਾਵਾਲਾ ਵਿਖੇ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ ਮੌਕੇ ਅਲਬੈਂਡਾਜ਼ੋਨ ਦੀਆਂ ਗੋਲੀਆਂ ਖਵਾਈਆਂ ਗਈਆਂ।
ਡਾਕਟਰ ਐਸ.ਪੀ ਸਿੰਘ ਨੇ ਦੱਸਿਆ ਕਿ 1 ਤੋਂ 10 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਸਕੂਲਾਂ, ਆਂਗਣਵਾੜੀ ਸੈਂਟਰ ਅਤੇ ਘਰਾਂ ਵਿੱਚ ਆਸ਼ਾ ਵਰਕਰਾਂ ਦੁਆਰਾ ਇਹ ਗੋਲੀਆਂ ਖਵਾਈਆਂ ਜਾਣਗੀਆਂ।ਜਿਹੜੇ ਬੱਚੇ ਕਿਸੇ ਕਾਰਣ ਇਹ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ ਉਹ 20 ਫ਼ਰਵਰੀ ਨੂੰ ਜਰੂਰ ਗੋਲੀ ਲੈ ਲੈਣ।ਜਦੋਂ ਪੇਟ ਵਿੱਚ ਕੀੜਿਆਂ ਦਾ ਖਾਤਮਾ ਹੋ ਜਾਵੇਗਾ ਤਾਂ ਬੱਚੇ ਦੀ ਸਿਹਤ ਵਿੱਚ ਸੁਧਾਰ ਹੋਵੇਗਾ ਅਤੇ ਹੋਰ ਬਿਮਾਰੀਆਂ ਵੀ ਨੇੜੇ ਨਹੀਂ ਆਉਣਗੀਆਂ।ਇਸ ਮੌਕੇ ਡਾਕਟਰ ਸੁਮੀਤ ਅਰੋੜਾ, ਸਕੂਲ ਮੁੱਖੀ ਜਸਬੀਰ ਸਿੰਘ, ਚਰਨਜੀਤ ਸਿੰਘ ਬੀ.ਈ.ਈ, ਅਜੀਤਪਾਲ ਸਿੰਘ ਅਤੇ ਅਜਿੰਦਰ ਕੌਰ ਹਾਜ਼ਿਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media