ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ- ਸੰਧੂ)- ਬੀਤੀ ਦਿਨੀ ਸਮੁੱਚੇ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਦੇ ਹੈਡ ਮਾਸਟਰਾਂ ਦੀ ਇੱਕ ਜ਼ਰੂਰੀ ਮੀਟਿੰਗ ਸੰਪੰਨ ਹੋਈ।ਜਿਸ ਵਿੱਚ ਸੂਬੇ ਭਰ ਦੇ ਹੈਡ ਮਾਸਟਰਾਂ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਬਸੰਮਤੀੇ ਨਾਲ ਸੁਖਪਾਲ ਸਿੰਘ ਰੰਧਾਵਾ ਹੈਡ ਮਾਸਟਰ ਸਰਕਾਰੀ ਹਾਈ ਸਕੂਲ ਨੰਗਲੀ ਨੂੰ ਪੰਜਾਬ ਸਟੇਟ ਹੈਡ ਮਾਸਟਰਜ਼ ਐਸੋਸੀਏਸ਼ਨ ਦਾ ਸੂਬਾ ਪ੍ਰਧਾਨ ਚੁਣਿਆ ਗਿਆ।ਦੀਦਾਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਨੂੰ ਜਨਰਲ ਸਕੱਤਰ ਹਰਜੀਤ ਸਿੰਘ ਬੇਦੀ ਰੂਪ ਨਗਰ ਨੂੰ ਸੀਨੀਅਰ ਵਾਈਸ ਪ੍ਰਧਾਨ ਜੋਗਿੰਦਰਪਾਲ ਨੂੰ ਵਿੱਤ ਸਕੱਤਰ ਅਤੇ ਸ਼੍ਰੀਮਤੀ ਹਰਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ ਨੂੰ ਐਗਜੈਕਟਿਵ ਮੈਂਬਰ ਵਜੋਂ ਚੋਣ ਕੀਤੀ ਗਈ।
ਇਸ ਸਮੇਂ ਪੇਅ ਕਮੀਸ਼ਨ ਨੂੰ ਦਿੱਤੇ ਜਾਣ ਵਾਲੇ ਪੇਅ ਸਟਰਕੱਚਰ ਸਬੰਧੀ ਅਤੇ ਪ੍ਰਿੰਸੀਪਲਾਂ ਦੀ ਤਰੱਕੀ ਲਈ ਤਜ਼ਰਬੇ ਦੀ ਸ਼ਰਤ ਖਤਮ ਕਰਨ ਸਬੰਧੀ ਵਿਚਾਰ ਵਿਟਾਂਦਰਾ ਵੀ ਕੀਤਾ ਗਿਆ।ਨਵਨਿਯੁਕਤ ਸੂਬਾ ਪ੍ਰਧਾਨ ਹੈਡ ਮਾਸਟਰ ਸੁੱਖਪਾਲ ਸਿੰਘ ਰੰਧਾਵਾ ਨੇ ਸਾਮੂਹਿਕ ਅਹੁੱਦੇਦਾਰਾਂ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਆਸ ਉਮੀਦ ਦੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਤਨ ਮਨ ਦੇ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਉਹ ਐਸੋਸੀਏਸ਼ਨ ਮਜ਼ਬੂਤ, ਇੱਕਜੁਟ ਤੇ ਇੱਕਮੁੱਠ ਕਰਨ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦੀਆਂ ਬਲਾਕ ਪੱਧਰੀ, ਤਹਿਸੀਲ ਪੱਧਰੀ ਤੇ ਜ਼ਿਲ੍ਹਾ ਪੱਧਰੀ ਇਕਾਈਆਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਦੀਦਾਰ ਸਿੰਘ, ਵਰਿੰਦਰ ਕੁਮਾਰ, ਰਣਜੀਤ ਸਿੰਘ, ਅਮਰਜੀਤ ਸਿੰਘ, ਸੁਦਰਸ਼ਨ ਕੁਮਾਰ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media