Sunday, June 28, 2026

ਅਧਿਆਪਕ ਚੇਤਨਾ ਮੰਚ ਵਲੋਂ ਲੈਕ: ਜਗਰੂਪਜੀਤ ਸ਼ਾਹੀ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 19 ਫਰਵਰੀ (ਪੰਜਾਬ ਪੋਸਟ- ਕੰਗ)- ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇੱਕ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜਗਰੂਪਜੀਤ ਸਿੰਘ ਸ਼ਾਹੀ ਅੰਗਰੇਜ਼ੀ ਲੈਕ: ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਹੋਈ ਦੁਖਦਾਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਸਾਰਿਆਂ ਵੱਲੋਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਧਾਨ ਵਿਜੈ ਕੁਮਾਰ ਸ਼ਰਮਾ ਨੇ ਮੰਚ ਦੇ ਸਮੂਹੇ ਮੈਂਬਰਾਂ ਵੱਲੋਂ ਸ਼ਾਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਗਰੂਪਜੀਤ ਸ਼ਾਹੀ ਇੱਕ ਨੇਕ ਦਿਲ ਅਤੇ ਬੱਚਿਆਂ ਪ੍ਰਤੀ ਸਮਰਪਿਤ ਅਧਿਆਪਕ ਸਨ।ਜਿਨ੍ਹਾਂ ਦੀ ਅਚਾਨਕ ਹੋਈ ਮੌਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ, ਜਿੰਨਾਂ ਵੱਲੋਂ ਕੀਤੇ ਕਾਰਜਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।
ਮੀਟਿੰਗ ਵਿੱਚ ਮੰਚ ਵੱਲੋਂ 26 ਫਰਵਰੀ ਨੂੰ 10ਵੀਂ ਜਮਾਤ ਦੀ ਲਈ ਜਾ ਰਹੀ ਵਜ਼ੀਫ਼ਾ ਪ੍ਰੀਖਿਆ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ ਅਤੇ ਮੰਚ ਦੇ ਜਨਰਲ ਸਕੱਤਰ ਪ੍ਰਿੰਸੀਪਲ ਮਨੋਜ ਕੁਮਾਰ ਨੇ ਸਮਰਾਲਾ ਇਲਾਕੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਸਕੂਲਾਂ ਦੇ 10ਵੀਂ ਜਮਾਤ ਵਿੱਚ ਪੜ੍ਹਦੇ ਸੁਹਿਰਦ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਇਸ ਵਜੀਫਾ ਪ੍ਰੀਖਿਆ ਵਿੱਚ ਭੇਜਣ ਤਾਂ ਜੋ ਇਹ ਵਜ਼ੀਫਾ ਪ੍ਰੀਖਿਆ ਬੱਚਿਆਂ ਦੀ ਸਲਾਨਾ ਪ੍ਰੀਖਿਆ ਜੋ 15 ਮਾਰਚ ਤੋਂ ਸ਼ੁਰੂ ਹੋ ਰਹੀ ਹੈ, ਦੀ ਤਿਆਰੀ ਦਾ ਮੁੱਢ ਬੱਝ ਸਕੇ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾ. ਪਰਮਿੰਦਰ ਸਿੰਘ ਬੈਨੀਪਾਲ, ਪੁਖਰਾਜ ਸਿੰਘ ਘੁਲਾਲ, ਸੁਰਿੰਦਰ ਵਰਮਾ, ਮੇਘ ਦਾਸ ਜਵੰਦਾ ਨੈਸ਼ਨਲ ਐਵਾਰਡੀ, ਸਤਿੰਦਰ ਸਿੰਘ ਸਮਰਾਲਾ, ਰਾਜੇਸ਼ ਕੁਮਾਰ, ਜਸਵਿੰਦਰ ਸਿੰਘ, ਦਰਸ਼ਨ ਸਿੰਘ ਕੰਗ, ਜੈਦੀਪ ਮੈਨਰੋ, ਸੰਜੀਵ ਕੁਮਾਰ, ਇੰਦਰਜੀਤ ਸਿੰਘ ਕੰਗ ਹਾਜ਼ਰ ਸਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply