Sunday, September 27, 2026

ਰਿਜਨਲ ਗਰੁੱਪ ਆਫ ਕਾਲਜਿਜ਼ ਵਲੋਂ ਰੰਗੋਲੀ ਪ੍ਰਤੀਯੋਗਿਤਾ

ਬਠਿੰਡਾ, 20 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਰਿਜ਼ਨਲ ਗਰੁੱਪ ਆਫ ਕਾਲਜਿਸ, ਬਹਿਮਣ ਦੀਵਾਨਾ (ਬਠਿੰਡਾ) ਵਿਖੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ।PPN2002201703ਜਿਸ ਵਿੱਚ ਵਿਦਿਆਰਥੀਆ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਸਾਰੇ ਵਿਭਾਗਾਂ ਦੇ ਮੁੱਖੀਆਂ ਅਤੇ ਸਟਾਫ ਦੇ ਸਹਿਯੋਗ ਨਾਲ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆ ਨੇ ਆਪਣੀ-ਆਪਣੀ ਕਲਾ ਨੂੰ ਬਹੁਤ ਹੀ ਸੋਹਣੇ ਫੁੱਲਾ ਅਤੇ ਰੰਗਾਂ ਨਾਲ ਪ੍ਰਦਰਸ਼ਿਤ ਕੀਤਾ।ਕਾਲਜ ਦੇ ਚੇਅਰਮੈਨ ਗੁਰਲਾਲ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਵਿਕਾਸ ਗੁਪਤਾ ਨੇ ਇਨ੍ਹਾਂ ਵਿਦਿਆਰਥੀਆਂ ਦੇ ਰਚਨਾਤਮਕ ਕੰਮ  ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਸਰਗਰਮੀਆਂ ਵਿੱਚ ਹੋਰ ਜੋਸ਼ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ ਹੈ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply