Saturday, September 26, 2026

ਚੀਫ ਖਾਲਸਾ ਦੀਵਾਨ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ)- ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤਿਸ਼ ਕੁਮਾਰ ਜਦ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਾਂ ਚੀਫ ਖਾਲਸਾ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਉਘੀਆਂ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਦੀ ਹਾਜਰੀ ਵਿਚ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ।PPN2002201708ਉਹਨਾਂ ਮੁੱਖ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵੀ ਕੀਤੀ ਅਤੇ ਗੁਰੂ ਘਰ ਅੰਦਰ ਮੱਥਾ ਟੇਕਿਆ।ਉਹਨਾਂ ਸ਼੍ਰੀ ਨਿਤਿਸ਼ ਕੁਮਾਰ ਵਲੋਂ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਸਮਾਗਮਾਂ ਲਈ ਕੀਤੇ ਵਧੀਆ ਪ੍ਰਬੰਧਾਂ ਅਤੇ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਿਚ ਪਾਏ ਯੋਗਦਾਨ ਲਈ ਉਹਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਉਹਨਾਂ ਬਿਹਾਰ ਸਰਕਾਰ ਦੁਆਰਾ ਇਸ ਇਤਿਹਾਸਕ ਪੋ੍ਰਗਰਾਮ  ਮੌਕੇ ਸ਼ਹਿਰ ਦੇ ਨਵੀਨੀਕਰਨ ਤੇ ਸੁੰਦਰੀਕਰਨ ਲਈ ਕੀਤੇ ਉਪਰਾਲਿਆਂ ਅਤੇ ਲੱਖਾਂ ਦੀ ਗਿਣਤੀ ਵਿਚ ਪੁੱਜੇ ਸਰਧਾਲੂਆਂ ਅਤੇ ਜਥਿਆਂ ਦੇ ਰਹਿਣਸਹਿਣ ਤੇ ਲੰਗਰ ਦੇ ਕੀਤੇ ਸਾਫ ਸੁਥਰੇ ਯੋਜਨਾਬੱਧ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ।ਉਹਨਾਂ ਨਿਤਿਸ ਕੁਮਾਰ ਨੂੰ ਸੀ.ਕੇ.ਡੀ ਇੰਸਟੀਚਿਊ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੀ ਪਲੇਠੀ ਕਾਨਵੋਕੇਸ਼ਨ ਵਿਚ ਮੁੱਖ ਮਹਿਮਾਨ ਦੇ ਤੋਰ `ਤੇ ਪਹੁੰਚਣ ਲਈ ਬੇਨਤੀ ਪੱਤਰ ਵੀ ਦਿੱਤਾ।

Check Also

2109 ਪੈਨਸ਼ਨਰਾਂ ਦੀ ਮੌਤ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ) – ਇੰਜ: ਸੁਰਿੰਦਰ ਕੁਮਾਰ ਬੈਂਸ ਵੰਡ ਬਾਰਡਰ ਜੋਨ ਅੰਮ੍ਰਿਤਸਰ ਵਲੋਂ …

Leave a Reply