Wednesday, August 26, 2026

ਝੁੱਗੀਆਂ ਝੋਪੜੀਆਂ ਵਿੱਚ ਰਹਿਣ ਵਾਲਿਆਂ ਨੂੰ ਸੁਸਾਇਟੀ ਵੱਲੋਂ ਕੱਪੜੇ ਤਕਸੀਮ

ਬਠਿੰਡਾ, 21 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਥਾਨਕ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ ਸਰਦ ਰੁੱਤ ਵਿੱਚ ਝੁੱਗੀਆਂ ਝੋਪੜੀਆਂ ਵਿੱਚ ਰਹਿਣ ਵਾਲਿਆਂ ਨੂੰ 200 ਦੇ ਕਰੀਬ ਕੱਪੜੇ ਵੰਡਣ ਮੌਕੇ ਸੁਸਾਇਟੀ ਪ੍ਰਧਾਨ ਅਵਤਾਰ ਸਿੰਘ ਗੋਗਾ ਨੇ ਦੱਸਿਆ ਕਿ 100 ਫੁੱਟੀ ਰੋਡ, ਆਵਾ ਬਸਤੀ ਵਿਖੇ ਰਹਿ ਰਹੇ ਝੁੱਗੀਆਂ ਝੌਪੜੀਆਂ ਵਿੱਚ ਕਈ ਔਰਤਾਂ ਅਤੇ ਬੱਚਿਆ ਨੂੰ 200 ਦੇ ਕਰੀਬ ਘਰੇਲੂ ਵਰਤਣ ਵਾਲੇ ਕੱਪੜੇ ਦਿੱਤੇ ਹਨ।PPN2102201703ਉਨ੍ਹਾਂ ਨੇ ਇਹ ਵੀ ਕਿਹਾ ਕਿ ਅਕਸਰ ਘਰਾਂ ਵਿੱਚ ਲੋਕਾਂ ਕੋਲ ਕੱਪੜੇ ਵਰਤੋ ਵਿੱਚ ਨਾ ਹੋਣ ਕਾਰਨ ਕਿਸੇ ਕੰਮ ਨਹੀ ਆਉਦੇ ਹਨ।ਉਹ ਸੁਸਾਇਟੀ ਦੇ ਮੈਂਬਰਾਂ ਨਾਲ ਸੰਪਰਕ ਕਰਕੇੇ ਕਿਸੇ ਗਰੀਬ ਦਾ ਭਲਾ ਕਰ ਸਕਦੇ ਹਨ। ਸੁਸਾਇਟੀ ਪ੍ਰਧਾਨ ਵੱਲੋ ਕੱਪੜੇ ਦੇਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਤੇ ਪ੍ਰੀਤਪਾਲ ਸਿੰਘ ਪ੍ਰੈਸ ਸਕੱਤਰ, ਮਾਸਟਰ ਮਾਨ ਸਿੰਘ, ਵਕੀਲ ਸਿੰਘ ਆਦਿ ਮੌਜੂਦ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …

Leave a Reply