Saturday, April 25, 2026

ਲੜਕੀਆਂ ਦੇ ਅਫ਼ਸਰ ਬਣਨ ਦਾ ਸੁਪਨਾ ਪੂਰਾ ਕਰੇਗਾ ਮਿਸ਼ਨ ‘ਉਡਾਣ’

ਫਾਜ਼ਿਲਕਾ, 21 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਲੜਕੀਆਂ ਦੇ ਅਫ਼ਸਰ ਬਣਨ ਦਾ ਸੁਪਨਾ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਮਿਸ਼ਨ ‘ਉਡਾਣ’ ਲਾਂਚ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿਹਰ ਇਕ ਲੜਕੀ ਦਾ ਬਚਪਨ ਵਿਚ ਇਕ ਸੁਪਨਾ ਹੁੰਦਾ ਹੈ ਕਿ ਉਹ ਵੱਡੀ ਹੋ ਕੇ ਇਕ ਆਈ.ਏ.ਐਸ, ਪੀ.ਸੀ.ਐਸ ਅਧਿਕਾਰੀ ਤੋਂ ਇਲਾਵਾਡਾਕਟਰ, ਇੰਜੀਨੀਅਰ,ਆਰਮੀ, ਬੀ.ਐਸ.ਐਫ ਅਤੇ ਬੈਕਿੰਗ ਆਦਿ ਵਿੱਚ ਉਚ ਅਫ਼ਸਰ ਵਜੋਂ ਆਪਣੀ ਪਹਿਚਾਣ ਬਣਾਵੇ।ਇਸੇ ਸੁਪਨੇ ਨੂੰ ਪੂਰਾ ਕਰਨ ਲਈ ਉਹ ਦਿਨ-ਰਾਤ ਇਕ ਕਰਕੇ ਮਿਹਨਤ ਵੀ ਕਰਦੀ ਹੈ, ਤਾਂ ਜੋ ਉਹ ਆਪਣੇ ਇਸ ਸੁਪਨੇ ਨੂੰ ਜੀਅ ਸਕੇ।ਲੜਕੀਆਂ ਦੇ ਇਸ ਸੁਪਨੇ ਨੂੰ ਉਨ੍ਹਾਂ ਦੇ ਬਚਪਨ ਵਿਚ ਹੀ ਸਿਰਫ਼ ਇਕ ਦਿਨ ਲਈ ਪੂਰਾ ਕਰਨ ਲਈ ਉਤਸਾਹਿਤ ਕਰਨ ਲਈ ‘ਉਡਾਨ’ਮਿਸ਼ਨ ਸ਼ੁਰੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਮਾਨਸਾ ਵਿਖੇ ਵੀ ਲੜਕੀਆਂ ਲਈ ਇਸ ਮਿਸ਼ਨ ਤਹਿਤ ਕੰਮ ਕਰ ਚੁੱਕੇ ਹਨ।PPN2102201711
ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਲੜਕੀਆਂ ਨੂੰ ਆਤਮ-ਨਿਰਭਰ ਕਰਨ ਅਤੇ ਸਮਾਜ ਵਿਚ ਆਪਣੀ ਇਕ ਵਿਲੱਖਣ ਪਹਿਚਾਣ ਬਣਾਉਣ ਲਈ ਪ੍ਰੇਰਿਤ ਕਰਨ ਦਾ ਉਨ੍ਹਾਂ ਵਲੋਂ ਇਕ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਮਿਸ਼ਨ ‘ਉਡਾਨ’ ਸਰਹੱਦੀ ਜ਼ਿਲ੍ਹੇਦੀ ਲੜਕੀਆਂ ਲਈ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਮਿਸ਼ਨ ਉਡਾਨ ਤਹਿਤ 8ਵੀਂ ਜਮਾਤ ਤੋਂ ਲੈ ਕੇ ਉਚੇਰੀ ਵਿਦਿਆ ਹਾਸਲ ਕਰ ਰਹੀਆਂ ਲੜਕੀਆਂ ਆਪਣੀਆਂ ਦਰਖ਼ਾਸਤਾਂ ਅਪਲਾਈ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਦਫ਼ਤਰ ਦੇ ਫੋਨ ਨੰਬਰ 01638-260555 ’ਤੇ ਫੋਨ ਰਾਹੀਂ, (ੁਦੳੳਨ.ਡੳਜ਼ਲਿਕੳ੍ਗਮੳਲਿ.ਚੋਮ) ’ਤੇ ਈ.ਮੇਲ ਰਾਹੀਂ ਅਪਲਾਈ ਕੀਤਾ ਜਾ ਸਕਦਾ ਹੈ।
ਮਿਸ਼ਨ ਉਡਾਨ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਇਸ ਤਹਿਤਵੀਂ 8ਵੀਂ ਜਮਾਤ ਤੋਂ ਲੈ ਕੇ ਉਚੇਰੀ ਵਿਦਿਆ ਤੱਕ ਦੀਆਂ ਲੜਕੀਆਂ ਨੂੰ ਇਕ ਦਿਨ ਲਈ ਆਪਣਾ ਸੁਪਨਾਜੀਉਣ ਦਾ ਮੌਕਾ ਦਿੱਤਾ ਜਾਵੇਗਾ ਅਤੇ ਆਪਣੇ ਸਪਨਿਆਂ ਦੀ ਦੁਨੀਆਂ ਦੇ ਰੁ-ਬ-ਰੂ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਲੜਕੀਆਂ ਦੀ ਜਿਸ ਸਰਕਾਰੀਖੇਤਰ ਵਿਚਕੰਮ ਕਰਨ ਦੀ ਇੱਛਾ ਹੋਵੇਗੀ, ਉਨ੍ਹਾਂ ਨੂੰ ਉਸ ਵਿਭਾਗ ਨਾਲ ਸਬੰਧਤ ਅਧਿਕਾਰੀ ਨਾਲ ਇਕ ਦਿਨ ਲਈ ਜੋੜ ਕੇ ਉਸ ਵਿਭਾਗ ਦੇ ਕੰਮ-ਕਾਜ ਕਰਨ ਦੇ ਤੌਰ ਤਰੀਕਿਆਂ ਸਬੰਧੀ ਜਾਣਕਾਰੀ ਦਿੱੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿੱਥੇ ਲੜਕੀਆਂ ਵਿਚ ਉਚੀਆਂ ਉਡਾਨਾਂ ਭਰਨ ਦਾ ਜਜ਼ਬਾ ਪੈਦਾ ਹੋਵੇਗਾ, ਉਥੇ ਉਨ੍ਹਾਂ ਨੂੰ ਛੋਟੀ ਉਮਰੇ ਹੀ ਵਿਭਾਗੀ ਕੰਮਾਂ ਦੀ ਵੀ ਜਾਣਕਾਰੀ ਵੀ ਮਿਲ ਸਕੇਗੀ।ਇਸ ਨਾਲ ਲੜਕੀਆਂ ਵਿਚ ਆਤਮ-ਵਿਸ਼ਵਾਸ ਵੀ ਵਧੇਗਾ।
ਇਸ ਮੌਕੇ ਸ੍ਰੀਮਤੀ ਈਸ਼ਾ ਕਾਲੀਆਂ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਐਮ.ਆਰ.ਕਾਲਜ ਵਿਖੇ ਇੰਗਲਿਸ਼ ਸਪੀਕਿੰਗ ਅਤੇ ਪਰਸਨੈਲਿਟੀ ਡਿਵੈਲਪਮੈਂਟ ਸਬੰਧੀ 3 ਮਹੀਨੇ ਦੀ ਟ੍ਰੇਨਿੰਗ ਲੈਣ ਵਾਲੇ 60 ਵਿਦਿਆਰਥੀਆਂ (30 ਲੜਕੇ ਅਤੇ 30 ਲੜਕੀਆਂ) ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਟ੍ਰੇਨਿੰਗ ਲੈ ਚੁੱਕੇ ਵਿਦਿਆਰਥੀਆਂ ਦੀ ਹੌਸਲਾਂ ਅਫ਼ਜ਼ਾਈ ਵੀ ਕੀਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਹੋਣਹਾਰ ਲੜਕੀਆਂ ਲਈ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਉਜਵਲ ਭਵਿੱਖ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤਹਿਤ ਲੋੜਵੰਦ ਲੜਕੀਆਂ ਨੂੰ ਪੜ੍ਹਾਈ ਵਿੱਚ ਅੱਗੇ ਵੱਧਣ ਲਈ ਜੇਕਰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਦੀ ਮਦੱਦ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਹਾਇਕ ਕਮਿਸ਼ਨਰ ਜਗਦੀਪ ਸਹਿਗਲ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ, ਚੇਅਰਮੈਨ ਐਮ.ਆਰ.ਐਸ ਕਾਲਜ ਮਨਜੀਤ ਸਵਾਮੀ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸੁਭਾਸ਼ ਅਰੋੜਾ ਆਦਿ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply