Tuesday, April 28, 2026

ਖਾਲਸਾ ਅਕੈਡਮੀ ਮਹਿਤਾ ਦਾ ਯੁਵਕ ਮੇਲਾ ਬਟਾਲਾ ਦੇ ਸ਼ਬਦ ਗਾਇਨ ਮੁਕਾਬਲੇ ‘ਚ ਦੂਸਰਾ ਸਥਾਨ

ਚੌਂਕ ਮਹਿਤਾ, 21 ਫਰਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸੰਬੰਧਤ ਕਰਵਾਏ ਗਏ ਸਕੂਲ-ਕਾਲਜ ਯੁਵਕ ਮੇਲਾ 2016 ‘ਚ ਭਾਗ ਲਿਆ।ਇਸ ਮੁਕਾਬਲੇ ‘ਚ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ ਸ਼ਾਮਲ ਹੋਈਆਂ।PPN2102201715ਇਸ ਵਿਚ ਖਾਲਸਾ ਅਕੈਡਮੀ ਦੇ ਸ਼ਬਦ ਗਾਇਨ ਗਰੁੱਪ ਨੇ ਆਪਣੀ ਮਿੱਠੀ ਆਵਾਜ ਨਾਲ ਅਕਾਲ ਪੁਰਖ ਦੀ ਉਸਤਤ ਕਰਦੇ ਹੋਏ ਸੰਗਤਾਂ ਦਾ ਮਨ ਮੋਹਿਆ ਅਤੇ ਦੂਸਰਾ ਸਥਾਨ ਹਾਸਲ ਕਰਕੇ ਖਾਲਸਾ ਅਕੈਡਮੀ ਦਾ ਨਾਂ ਰੋਸ਼ਨ ਕੀਤਾ ਅਤੇ ਦਸਤਾਰਬੰਦੀ ਲਈ ਵੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸ਼ਾਨਦਾਰ ਜਿੱਤ `ਤੇ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ, ਵਾਈਸ ਪਿ੍ਰੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਬਾਜ ਸਿੰਘ, ਕਾਲਜ ਸੁਪਰਡੈਂਟ ਮੈਡਮ ਕੁਲਦੀਪ ਕੌਰ, ਗੁਰਦੀਪ ਸਿੰਘ (ਡੀ.ਪੀ), ਕੋਚ ਹਰਭਜਨ ਸਿੰਘ ਰੰਧਾਵਾ, ਕੋਚ ਬਲਜਿੰਦਰ ਸਿੰਘ ਰੰਧਾਵਾ, ਗੁਰਮੁੱਖ ਸਿੰਘ, ਹਰਕੀਰਤ ਸਿੰਘ ਅਤੇੇ ਸਮੂਹ ਸਟਾਫ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ ਅਤੇ ਜਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਅਸ਼ੀਰਵਾਦ ਦਿੱਤਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply