ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੇ ਸਰਕਾਰੀ ਵਿਭਾਗ ਜਿਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦਫਤਰ ਅਲਾਟ ਕਰ ਦਿੱਤੇ ਗਏ ਹਨ, ਉਹ ਸਾਰੇ ਵਿਭਾਗ ਇਕ ਹਫਤੇ ਦੇ ਅੰਦਰ ਅੰਦਰ ਆਪਣੇ ਦਫਤਰ ਨੂੰ ਮਿੰਨੀ ਸਕੱਤਰੇਤ ਮਲਿਕਪੁਰ ਵਿਖੇ ਸਿਫਟ ਕਰਨਗੇ ਨਹੀਂ ਤਾਂ ਉਨ੍ਹਾਂ ਵਿਭਾਗਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਜਾਵੇਗੀ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਅਮਿਤ ਕੁਮਾਰ ਨੇ ਅੱਜ ਆਪਣੇ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਮਨਮੋਹਣ ਐਕਸੀਅਨ ਲੋਕ ਨਿਰਮਾਣ ਵਿਭਾਗ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। 
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਸਾਫ ਸੁਥਰਾ ਰੱਖਣ ਲਈ ਯੋਜਨਾਂ ਬਣਾਈ ਗਈ ਹੈ ਅਤੇ ਕੰਪਲੈਕਸ ਨੂੰ ਸੁੰਦਰ ਬਣਾਉਣ ਲਈ ਖਾਲੀ ਜਗ੍ਹਾ ‘ਤੇ ਪੌਦੇ ਅਤੇ ਫੁਲ ਲਗਾਉਣ ਦਾ ਕੰਮ ਸੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਕਿ ਉਹ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਅਤੇ ਬਾਹਰ ਸਾਈਨ ਬੋਰਡ ਲਗਾਉਣ। ਉਨ੍ਹਾਂ ਕਿਹਾ ਕਿ ਸਾਈਨ ਬੋਰਡ ਲਗਾਉਣ ਨਾਲ ਲੋਕਾਂ ਨੂੰ ਪਤਾ ਚਲ ਜਾਵੇਗਾ ਕਿ ਕਿਹੜਾ ਦਫਤਰ ਕਿਸ ਮੰਜਿਲ ‘ਤੇ ਸਥਿਤ ਹੈ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਅਤੇ ਪਬਲਿਕ ਹੈਲਥ ਦੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਕੰਪਲੈਕਸ ਅੰਦਰ ਰਹਿੰਦੇ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਤਾਂ ਜੋ ਵੱਖ ਵੱਖ ਦਫਤਰਾਂ ਦੇ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ। ਉਨ੍ਹਾਂ ਮੀਟਿੰਗ ਦੋਰਾਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਟਾਈਪਿਸਟ, ਸਟਾਮ ਫਾਰਮ, ਫੋਟੋ ਸਟੇਟ ਦੁਕਾਨਾਂ ਆਦਿ ਲਈ ਪੱਕੇ ਬੂੱਥ ਬਣਾਉਂਣ ਦੀ ਯੋਜਨਾਂ ਤੇ ਵੀ ਚਰਚਾ ਕੀਤੀ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media