ਬਟਾਲਾ, 22 ਫਰਵਰੀ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵਲੋਂ ਵੱਖ ਵੱਖ ਸਕੂਲਾਂ ਵਿਚ ਕਮਰਿਆਂ ਤੇ ਲੈਬ ਆਦਿ ਦਾ ਕੰਮ ਚਲ ਰਿਹਾ ਹੈ। ਇਸੇ ਮਕਸਦ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਰਮਪੁਰਾ ਬਟਾਲਾ ਵਿਖੇ ਇਕ ਲੈਬ ਤੇ ਤਿੰਨ ਕਮਰਿਆਂ ਦੀ ਗਰਾਂਟ ਪ੍ਰਾਪਤ ਹੋਈ ਹੈ।
ਇਨ੍ਹਾਂ ਕਮਰਿਆ ਦੀ ਉਸਾਰੀ ਦਾ ਕੰਮ ਲੈਂਟਰ ਪੱਧਰ ਤੱਕ ਪਹੁੰਚ ਗਿਆ ਹੈ। ਇਸ ਕੰਮ ਦਾ ਜਾਇਜ਼ਾ ਲੈਣ ਵਾਸਤੇ ਜਿਲ੍ਹਾ ਸਿਖਿਆ ਅਫਸਰ (ਸੈ.ਸਿ) ਗੁਰਦਾਸਪੁਰ ਸਤਿੰਦਰਬੀਰ ਸਿੰਘ ਤੇ ਉਪ ਜਿਲ੍ਹਾ ਸਿਖਿਆ ਅਫਸਰ ਭਾਰਤ ਭੂਸ਼ਨ ਵੱਲੋ ਕੰਨਿਆ ਸਕੁਲ ਕਮਰਿਆਂ ਦਾ ਜਾਇਜਾ ਲਿਆ ਤੇ ਮਟੀਰਿਅਲ ਕੁਆਲਟੀ ਤੇ ਚਲ ਰਹੇ ਕੰਮ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਕੌਰ, ਹਰਪ੍ਰੀਤ ਸਿੰਘ, ਨਰਿੰਦਰ ਬਰਨਾਲ, ਜੀਵਨ ਸਿੰਘ, ਅਸੋਕ ਕੁਮਾਰ ਤੋ ਇਲਾਵਾ ਸਕੂਲ ਦੇ ਸਟਾਫ ਮੈਬਰ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media