ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਨਜਦੀਕੀ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਤੇ ਛੇਵੀਂ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਲਈ ਕੰਪਿਊਟਰ ਪ੍ਰਤੀਯੋਗਤਾ ਕਰਵਾਈ ਗਈ।ਜਿਸ ਵਿਚ ਤਿੰਨ ਟੀਮਾਂ ਏ.ਬੀ.ਸੀ ਬਣਾਈਆਂ ਗਈਆਂ, ਇਸ ਪ੍ਰਤੀਯੋਗਤਾ ਵਿਚ ਪੰਜਵੀਂ ਦੀ ਏ ਟੀਮ ਅਤੇ ਛੇਵੀਂ ਜਮਾਤ ਦੀ ਬੀ ਜੇਤੂ ਰਹੀ।
ਸੱਤਵੀਂ ਅਤੇ ਅੱਠਵੀਂ ਕਲਾਸ ਦੀ ਜਰਨਲ ਨੌਲਜ ਪ੍ਰਤੀਯੋਗਤਾ ਵਿਚ ਸੱਤਵੀਂ ਕਲਾਸ ਦੀ ਟੀਮ ਸੀ ਅਤੇ ਅੱਠਵੀਂ ਕਲਾਸ ਦੀ ਟੀਮ ਸੀ ਜੇਤੂ ਰਹੀ। ਇਸ ਮੌਕੇ ਸੰਤ ਕਬੀਰ ਸਕੂਲ ਦੇ ਮੈਨਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਉਂਦੇ ਰਹਾਂਗੇ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media