Monday, March 16, 2026

ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਬਠਿੰਡਾ, 22 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ।ਇਸ ਮੌਕੇ ’ਤੇ ਮਾਤ-ਭਾਸ਼ਾ ਬਾਰੇ ਵਿਚਾਰ ਚਰਚਾ ਕਰਨ ਲਈ ਪ੍ਰੋਫੈਸਰ ਡਾ. ਪਰਮਜੀਤ ਸਿੰਘ ਰੋਮਾਣਾ (ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ) ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਸਮਾਗਮ ਦੇ ਸ਼ੁਰੂ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ (ਐਕਟੀਵਿਟੀਜ਼) ਬੀ. ਡੀ. ਸ਼ਰਮਾ ਨੇ ਪ੍ਰੋਫੈਸਰ ਡਾ. ਪਰਮਜੀਤ ਸਿੰਘ ਰੋਮਾਣਾ ਦਾ ਸੰਸਥਾ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ।PPN2202201704
ਡਾ. ਪਰਮਜੀਤ ਸਿੰਘ ਰੋਮਾਣਾ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੀ ਮਾਂ-ਬੋਲੀ ਦਾ ਕਰਜ਼ਾ ਲਾਉਣ ਲਈ ਉਸਦੇ ਵਿਕਾਸ ਲਈ ਗੰਭੀਰ ਤੇ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਹਨਾਂ ਨੇ ਭਾਸ਼ਾ ਦੇ ਇਤਿਹਾਸਿਕ ਪਿਛੋਕੜ ਬਾਰੇ ਗੱਲ ਕਰਦਿਆਂ ਦੱਸਿਆ ਕਿ ਮਨੁੱਖ ਦੀ ਜ਼ਿੰਦਗੀ ਵਿੱਚ ਭਾਸ਼ਾ ਦੀ ਬੜੀ ਅਹਿਮ ਭੂਮਿਕਾ ਹੁੰਦੀ ਹੈ। ਕਿਸੇ ਵੀ ਮਨੁੱਖ ਦੀ ਸਖ਼ਸ਼ੀਅਤ ਉੁਸਾਰੀ ਵਿੱਚ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਮਾਤ-ਭਾਸ਼ਾ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਹਨਾਂ ਨੇ ਖ਼ੁਸ਼ੀ ਜ਼ਾਹਿਰ ਕੀਤੀ ਕਿ ਅੱਜ ਸਾਡੀ ਮਾਂ-ਬੋਲੀ ਪੂਰੀ ਦੁਨੀਆਂ ਦੇ ਵਿੱਚ ਪਹੁੰਚ ਚੁੱਕੀ ਹੈ ਪਰ ਹਾਲੇ ਵੀ ਮਾਂ- ਬੋਲੀ ਲਈ ਬਹੁਤ ਕੁਝ ਕਰਨ ਦੀ ਜ਼ਰੂਰਤ ਹੈ। ਅਲੱਗ-ਅਲੱਗ ਭਾਸ਼ਾਵਾਂ ਵਿੱਚ ਲਿਖੇ ਸਾਹਿਤ ਅਤੇ ਤਕਨੀਕੀ ਕਿਤਾਬਾਂ ਨੂੰ ਮਾਂ- ਬੋਲੀ ਵਿੱਚ ਉਲੱਥਣ ਦੀ ਲੋੜ ਹੈ। ਉਹਨਾਂ ਨੇ ਕਿਹਾ ਕਿ ਆਪਣੇ ਵਿਚਾਰ ਸਹੀ ਤਰੀਕੇ ਨਾਲ ਦੂਸਰੇ ਤੱਕ ਪਹੁੰਚਾਉਣ ਦਾ ਸਭ ਤੋਂ ਵਧੀਆ ਸਾਧਨ ਆਪਣੀ ਮਾਂ ਬੋਲੀ ਹੁੰਦੀ ਹੈ। ਇਸ ਲਈ ਹਰ ਇੱਕ ਨੂੰ ਆਪਣੀ ਮਾਂ-ਬੋਲੀ ’ਤੇ ਮਾਣ ਹੋਣਾ ਚਾਹੀਦਾ ਹੈ।
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਮਾਤ-ਭਾਸ਼ਾ ਦਿਵਸ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਿਹਾ  ਕਿ ਸਾਨੂੰ ਸਾਡੀ ਮਾਤ-ਭਾਸ਼ਾ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆ ਆਉਣ ਵਾਲੀਆਂ ਪੀੜ੍ਹੀਆਂ ਪੰਜਾਬੀ ਹੋਣ ਦਾ ਮਾਣ ਮਹਿਸੂਸ ਕਰਨ। ਅੰਤ ਵਿੱਚ ਕਾਲਜ ਦੇ ਵਾਇਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਪ੍ਰੋ ਸਪਨਾ ਸੋਨੀ, ਡੀਨ ਵਿਦਿਆਰਥੀ ਭਲਾਈ ਨੇ ਮਹਿਮਾਨ ਬੁਲਾਰੇ ਅਤੇ ਵਿਦਿਆਰਥੀਆਂ ਲਈ ਧੰਨਵਾਦੀ ਸ਼ਬਦ ਕਹੇ। ਇਸ ਮੌਕੇ ਬਾਬਾ ਫ਼ਰੀਦ ਕਾਲਜ ਆਫ਼ ਐਜ਼ੂਕੇਸ਼ਨ ਦੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ। ਮੰਚ ਸੰਚਾਲਕ ਭੂਮਿਕਾ ਪ੍ਰੋ ਸੰਦੀਪ ਸਿੰਘ ਨੇ ਬਾਖੂਬੀ ਨਿਭਾਈ ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply