ਧੂਰੀ, 22 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼੍ਰੀ ਸਨਾਤਨ ਧਰਮ ਮੰਦਰ ਸਭਾ ਧੂਰੀ ਵੱਲੋਂ ਮਹਾਂਸ਼ਿਵਰਾਤਰੀ ਦਾ ਤਿਓਹਾਰ 24 ਫਰਵਰੀ ਦਿਨ ਸ਼ੁਕਰਵਾਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ ਸੰਸਥਾ ਦੇ ਪ੍ਰਧਾਨ ਸ਼੍ਰੀ ਦਵਿੰਦਰ ਕੁਮਾਰ ਬਿੰਦਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਂਸ਼ਿਵਰਾਤਰੀ ਦਾ ਤਿਓਹਾਰ ਦੀ ਵਿਸ਼ੇਸ਼ਤਾ ਪੂਰੇ ਸੰਸਾਰ ਵਿੱਚ ਪ੍ਰਸਿੱਧ ਹੈ ਅਤੇ ਭਗਵਾਨ ਮਹਾਂਦੇਵ ਧਰਮ, ਅਰਥ, ਕਾਮ ਅਤੇ ਮੋਕਸ਼ ਦੇ ਦਾਤਾ ਹਨ।ਹਰ ਸ਼ਰਧਾਲੂ ਨੂੰ ਇਸ ਸ਼ੁਭ ਮੌਕੇ `ਤੇ ਪਵਿੱਤਰ ਸ਼ਿਵਲਿੰਗ `ਤੇ ਜ਼ਲ ਚੜਾ ਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਜੀਵਨ ਨੂੰ ਸਫਲ ਬਨਾਉਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਸ਼ਰਧਾਲੂਆਂ ਦੀ ਭਾਰੀ ਭੀੜ ਨੂੰ ਮੁੱਖ ਰੱਖਦੇ ਹੋਏ ਸੰਸਥਾ ਵੱਲੋਂ ਵਧੇਰੇ ਪ੍ਰਬੰਧ ਵੀ ਕੀਤੇ ਗਏ ਹਨ ਅਤੇ ਸ਼ਿਵਰਾਤਰੀ ਵਾਲੇ ਦਿਨ ਵਰਤਧਾਰੀਆਂ ਲਈ ਔਗਲੇ ਦੇ ਪਕੌੜੇ, ਖੀਰ ਤੋਂ ਇਲਾਵਾ ਭੰਡਾਰਾ ਅਤੁੱਟ ਵਰਤੇਗਾ। ਇਹ ਉਤਸਵ 23 ਤੋਂ 25 ਫਰਵਰੀ ਤੱਕ ਮਨਾਇਆ ਜਾਵੇਗਾ।ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰ ਅਸ਼ੋਕ ਸ਼ਾਸਤਰੀ, ਸਰੋਜ ਸ਼ਾਸਤਰੀ ਅਤੇ ਦਵਿੰਦਰ ਕੁਮਾਰ ਗੁਪਤਾ ਆਦਿ ਵੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵੱਲੋਂ ‘ਕੈਚ ਦੈਮ ਯੰਗ’ ਇੰਟਰਐਕਟਿਵ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵੱਲੋਂ …
Punjab Post Daily Online Newspaper & Print Media