ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਵਿਸੇਸ਼ ਤੌਰ ’ਤੇ ਵੀਰਵਾਰ ਵਾਲੇ ਦਿਨ ਸੈਕਟਰੀਏਟ ਰੋਡ ਗਲੀ ਨੰ: 5 ’ਤੇ ਮਲਕੀਤ ਸਿੰਘ ਦੀ ਲੜਕੀ ਸਿਮਰਨ ਕੌਰ ਦੇ ਵਿਆਹ ਦੀ ਖੁਸ਼ੀ ਦੇ ਸਬੰਧਤ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।
ਇਸ ਮੌਕੇ ਕਿਸ਼ਨ ਸਿੰਘ, ਜਰਨੈਲ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਸੁਖਵਿੰਦਰ ਸਿੰਘ ਮੱਕੜ, ਰਾਕੇਸ਼ ਸਿੰਘ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਕੁਲਦੀਪ ਸਿੰਘ, ਗੁਰਦਰਸ਼ਨ ਸਿੰਘ, ਦਲਬਾਗ ਸਿੰਘ, ਦਿਲਜੀਤ ਸਿੰਘ, ਇੰਦਰਜੀਤ ਸਿੰਘ ਗੋਪੀ ਆਦਿ ਮੈਂਬਰਾਂ ਨੇ ਭਾਗ ਲਿਆ।ਇਸ ਉਪਰੰਤ ਸੁਸਾਇਟੀ ਮੈਂਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੈਂਬਰਾਂ ਕਿਸ਼ਨ ਸਿੰਘ,ਕੇਵਲ ਸਿੰਘ ਅਤੇ ਬੀਬੀ ਬਲਦੇਵ ਕੌਰ ਵਲੋਂ ਸਨਮਾਨਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media