ਪੇਂਡੂ ਖੇਤਰ ਦੇ ਬੱਚਿਆਂ ਲਈ ਮੈਡੀਕਲ ਸਿੱਖਿਆ ਲਈ ਸ਼ੁਰੂ ਹੋਣਗੀਆਂ ਕੋਚਿੰਗ ਕਲਾਸਾਂ
ਫਾਜ਼ਿਲਕਾ, 23 ਫਰਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਚੇਅਰਪਰਸਨ ਕਮ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ ਸੁਸਾਇਟੀ ਦੀ ਕਾਰਜਕਰਨੀ ਮੈਂਬਰਾਂ ਦੀ ਸਪੈਸ਼ਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਵੱਖ ਵੱਖ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੌਜਵਾਨਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਉਹ ਦੇਸ਼ ਅਤੇ ਸਮਾਜ ਦਾ ਨਾਮ ਰੌਸ਼ਨ ਕਰ ਸਕਣ।ਉਨ੍ਹਾਂ ਕਿਹਾ ਕਿ ਇਸ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ਜਿਹੜੀ ਡੇਨੇਸ਼ਨ ਲਈ ਜਾਂਦੀ ਹੈ।ਉਸ ਵਿਚੋਂ 10 ਫੀਸਦੀ ਫੰਡ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਨੂੰ ਦਿੱਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਦੀ ਸਿਹਤਯਾਬੀ ਲਈ ਪ੍ਰਤਾਪ ਬਾਗ ਪਾਰਕ ਵਿਚ ਆਊਟ ਡੋਰ ਜਿੰਮ ਵੀ ਲੋਕਾਂ ਲਈ ਲਗਾਈ ਜਾਵੇਗੀ। ਇਸ ਦੇ ਨਾਲ ਹੀ ਪੇਂਡੂ ਖੇਤਰ ਦੇ ਬੱਚਿਆਂ ਦੀ ਮੈਡੀਕਲ ਸਿੱਖਿਆ ਵਿਚ ਰੁਚੀ ਵਧਾਉਣ ਲਈ 11ਵੀਂ ਅਤੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਅਪ੍ਰੈਲ ਮਹੀਨੇ ਤੋਂ ਕੀਤੀ ਜਾਵੇਗੀ ਅਤੇ ਲੜਕੀਆਂ ਦੀ ਸਿੱਖਿਆ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਜਵਲਾ ਭਵਿੱਖ ਐਸੋਸੀਏਸ਼ਨ ਵੱਲੋਂ ਲੜਕੀਆਂ ਦੀ ਸਿੱਖਿਆ ਵਿਚ ਸਹਾਇਤਾ ਕੀਤੀ ਜਾਵੇਗੀ।ਇਸ ਸਕੀਮ ਤਹਿਤ ਐਸ.ਸੀ., ਬੀ.ਸੀ.,ਬੀ.ਪੀ.ਐਲ ਧਾਰਕ ਅਤੇ ਆਰਥਿਕ ਤੌਰ ਤੇ ਕਮਜ਼ੋਰ ਲੜਕੀਆਂ ਜਿੰਨ੍ਹਾਂ ਦੀ ਸਲਾਨਾ ਆਮਦਨ 1 ਲੱਖ ਰੁਪਏ ਹੈ।ਉਨ੍ਹਾਂ ਦੀ ਸਿੱਖਿਆ ਗ੍ਰਹਿਣ ਕਰਨ ਵਿਚ ਮਦਦ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਡਾਣ ਸਕੀਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਗਏ ਰੈਣ ਬਸੇਰੇ ਦਾ ਜਿਹੜਾ ਕੰਮ ਬਕਾਇਆ ਰਹਿੰਦਾ ਸੀ ਉਹ ਵੀ ਪੂਰਾ ਕਰ ਲਿਆ ਗਿਆ ਹੈ।ਉਨ੍ਹਾਂ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਸਮਾਜ ਭਲਾਈ ਦੇ ਕੰਮ ਸ਼ੁਰੂ ਕਰਵਾਉਣ ਲਈ ਕੋਈ ਆਪਣਾ ਸੁਝਾਅ ਦੇਣਾ ਚਾਹੁੰਦੇ ਹਨ ਤਾਂ ਉਨ੍ਹਾਂ ਤੇ ਜਰੂਰ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਸ਼ੁਰੂ ਕੀਤੀ ਗਈ ਨੇਕੀ ਕੀ ਦੀਵਾਰ ਤੋਂ ਹੁਣ ਤੱਕ 1100 ਦੇ ਲਗਭਗ ਲੋਕ ਸੇਵਾਵਾਂ ਲੈ ਚੁੱਕੇ ਹਨ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਜਗਦੀਪ ਸਹਿਗਲ,ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਗੁਰਚਰਨ ਸਿੰਘ ਸੰਧੂ, ਸਿਵਲ ਸਰਜਨ ਸੁਰਿੰਦਰ ਕੁਮਾਰ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੁਭਾਸ਼ ਅਰੋੜਾ ਤੋਂ ਇਲਾਵਾ ਕਾਰਜਕਾਰੀ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media