ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਲ ਮੰਤਰਾਲਾ (ਭਾਰਤ ਸਰਕਾਰ) ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਵਿਖੇ ਚੱਲ ਰਹੇ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਪ੍ਰੋਗਰਾਮ ਵਿੱਚ ਜ਼ਿਲਾ ਅੰਮ੍ਰਿਤਸਰ ਅਤੇ ਜਲੰਧਰ ਦੀਆਂ ਵੱਖ-ਵੱਖ ਯੂਥ ਕਲੱਬਾਂ ਦੇ 82 ਨੌਜਵਾਨ ਭਾਗ ਲੈ ਰਹੇ ਹਨ।ਅੱਜ ਇਸ ਕੈਂਪ ਵਿੱਚ ਨੌਜਵਾਨਾਂ ਨੂੰ ਪ੍ਰੈਕਟੀਕਲ ਤੌਰ ਤੇ ਯੂਥ ਲੀਡਰਸ਼ਿਪ ਦੇ ਗੁਣਾਂ ਦੇ ਬਾਰੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਉਸ ਦੇ ਨਾਲ ਹੀ ਸ਼ਖਸੀਅਤ ਵਿਕਾਸ ਬਾਰੇ ਅਲੱਗ- ਅਲੱਗ ਮਾਹਿਰ ਟ੍ਰੇਨਿੰਗ ਪ੍ਰਦਾਨ ਕਰ ਰਹੇ ਹਨ।
ਕੈਂਪ ਵਿੱਚ ਨੌਜਵਾਨਾਂ ਨੂੰ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡਿਵੈਲਪਮੈਂਟ ਟ੍ਰੁੇਨਿੰਗ ਕੈਂਪ ਵਿੱਚ ਨੌਜਵਾਨਾਂ ਨੂੰ ਲੀਡਰਸ਼ਿਪ ਬਾਰੇ ਟ੍ਰੇਨਿੰਗ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਕੈਂਪ ਵਿੱਚ ਨੌਜਵਾਨਾਂ ਨੂੰ ਮੈਡਮ ਸੋਨਾਲੀ ਗਿਰੀ, ਆਈ. ਏ. ਐਸ, ਨਗਰ ਨਿਗਮ ਕਮਿਸ਼ਨਰ ਅਤੇ ਏ.ਡੀ.ਸੀ (ਜਨਰਲ), ਅੰਮ੍ਰਿਤਸਰ ਨੇ ਕਿਹਾ ਕਿ ਕਿਸੇ ਵੀ ਕੌਮ ਦਾ ਨੌਜਵਾਨ ਸਭ ਤੋਂ ਵੱਡਾ ਸਰਮਾਇਆ ਹੁੰਦੇ ਹਨ ਕਿਉਂਕਿ ਨੌਜਵਾਨ ਸਮਾਜ ਦਾ ਚਿਹਰਾ ਮੁਹਰਾ ਅਤੇ ਭਵਿੱਖ ਹੁੰਦੇ ਹਨ।ਇਸ ਲਈ ਨੌਜਵਾਨਾਂ ਨੂੰ ਹਮੇਸ਼ਾ ਹੀ ਉਸਾਰੂ ਲੀਡਰਸ਼ਿਪ ਅਤੇ ਸ਼ਖਸੀਅਤ ਵਿਕਾਸ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ।ਇਸ ਕੈਂਪ ਵਿੱਚ ਡਾ. ਦਿਨੇਸ਼ ਕੁਮਾਰ ਮੈਡੀਕਲ ਅਫਸਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਦੁਰਗਾ ਦਾਸ, ਮੈਡਮ ਸੰਦੀਪ ਕੌਰ, ਮੈਡਮ ਜਗਦੀਸ਼ ਕੌਰ ਨੇ ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਲੀਡਰਸ਼ਿਪ ਗੁਣਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਤਾਂ ਕਿ ਨੌਜਵਾਨਾਂ ਨੂੰ ਸਭ ਤੋਂ ਵੱਧ ਅਨੁਸ਼ਾਸਨ, ਸਮੇਂ ਦੀ ਕਦਰ, ਸਿਹਤ ਸੰਭਾਲ, ਸਿੱਖਿਆ, ਸਵੈ-ਭਰੋਸਾ ਜਿਹੇ ਗੁਣਾਂ ਨੂੰ ਆਪਣੇ ਵਿੱਚ ਨਿਰੰਤਰ ਵਿਕਸਿਤ ਕਰਨ ਲਈ ਪ੍ਰੇਰਿਤ ਹੋ ਸਕਣ।
ਕੈਂਪ ਵਿੱਚ ਰੋਬਿਨਜੀਤ ਸਿੰਘ, ਮਨਪ੍ਰੀਤ ਕੌਰ, ਰਮਨਦੀਪ ਕੌਰ, ਹਰਵਿੰਦਰ ਕੌਰ, ਅਨਿਲ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਅਮਿਤ, ਅੰਮ੍ਰਿਤਪਾਲ ਸਿੰਘ, ਸੁਖਚਰਨ ਕਮਲਪਾਲ ਸਿੰਘ, ਗੁਰਦਾਸ, ਗੀਤਾ, ਸਤਨਾਮ ਸਿੰਘ ਆਦਿ ਟ੍ਰੇਨਿੰਗ ਟੀਮ ਦਾ ਆਪੋ-ਆਪਣੇ ਹੁਨਰਾਂ ਨਾਲ ਨੌਜਵਾਨਾਂ ਨੂੰ ਟ੍ਰੇਨਿੰਗ ਪ੍ਰਦਾਨ ਕਰਨ ਵਿੱਚ ਵਿਸ਼ੇਸ਼ ਯੋਗਦਾਨ ਰਿਹਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media