Saturday, September 26, 2026

ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਅਸਥਾਨ `ਤੇ ਧਾਰਮਿਕ ਦੀਵਾਨ ਸਜਾਏ

ਭਿੱਖੀਵਿੰਡ, 27 ਫਰਵਰੀ (ਪੰਜਾਬ ਪੋਸਟ- ਕੁਲਵਿੰਦਰ ਸਿੰਘ ਕੰਬੋਕੇ)- ਇਥੋਂ ਥੋੜੀ ਦੂਰ ਸਥਿਤ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਅਤੇ ਬਾਬਾ ਮਹਿਤਾਬ ਸਿੰਘ ਜੀ ਦੇ ਅਸਥਾਨ `ਤੇ ਬਾਬਾ ਬਲਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਦੁਆਰਾ ਢਾਬ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲ ਵਿੱਚ ਧਾਰਮਿਕ ਦੀਵਾਨ ਸਜਾਏ ਗਏ।PPN2702201701ਇਨਾਂ ਦੀਵਾਨਾਂ ਵਿੱਚ ਉੱਚ ਕੋਟੀ ਦੇ ਕਥਾਵਾਚਕ ਅਤੇ ਕਵੀਸ਼ਰਾਂ ਨੇ ਹਾਜਰੀ ਭਰੀ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ।ਬਾਬਾ ਬਲਵਿੰਦਰ ਸਿੰਘ ਜੀ ਨੇ ਪ੍ਰਬੰਧਕੀ ਕਮੇਟੀ ਮੈਂਬਰਾਂ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ। PPN2702201702

ਇਸ ਸਮੇਂ ਕਮੇਟੀ ਮੈਂਬਰ ਗੁਰਲਾਲ ਸਿੰਘ ਲਾਡੀ, ਗੁਰਪ੍ਰੀਤ ਸਿੰਘ ਗੋਪੀ, ਅੰਗ੍ਰੇਜ ਸਿੰਘ ਸੋਨੂ, ਜਗਰੂਪ ਸਿੰਘ ਆੜਤੀਆ, ਨਿਰਵੈਲ ਸਿੰਘ ਕੰਬੋਕੇ ਆਦਿ ਹਾਜਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply